ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ‘ਚ ਮਾਰ ਗਿਰਾਏ LeT ਦੇ 3 ਅੱਤਵਾਦੀ

Security forces kill: ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਦੱਸ ਦੇਈਏ ਕਿ ਸ਼ੋਪੀਆਂ ਦੇ ਬਡਗਾਮ ਖੇਤਰ ‘ਚ ਤੜਕੇ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ। ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਹੋਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਕੀਤੀ। ਸੁਰੱਖਿਆ ਬਲਾਂ ਨੇ ਵੀ ਢੁਕਵਾਂ ਜਵਾਬ ਦਿੱਤਾ। ਫਿਰ ਦੋਵਾਂ ਪਾਸਿਆਂ ਤੋਂ ਫਾਇਰਿੰਗ ਸ਼ੁਰੂ ਹੋ ਗਈ। ਜਾਣਕਾਰੀ ਦਿੰਦੇ ਹੋਏ ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ ਸਨ।

Security forces kill
Security forces kill

ਇਸ ਦੇ ਨਾਲ ਹੀ ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ ਕਿ ਸ਼ੋਪੀਆਂ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਖੋਜ ਕਾਰਜ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਦੇ ਅਨੁਸਾਰ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਮਾਰਿਆ ਗਿਆ ਹੈ। ਮੁਕਾਬਲੇ ਦੌਰਾਨ ਜੰਮੂ-ਕਸ਼ਮੀਰ ਪੁਲਿਸ ਦੇ ਐਸਪੀਓ ਮੁਹੰਮਦ ਅਲਤਾਫ ਨੇ ਸ਼ਹਾਦਤ ਦਿੱਤੀ ਹੈ। ਇਸ ਦੇ ਨਾਲ ਹੀ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦਾ ਨਾਮ ਮਨਜੂਰ ਅਹਿਮਦ ਹੈ।

ਦੇਖੋ ਵੀਡੀਓ: ਲੋਕਾਂ ਨੇ ਗਲਾਂ ‘ਚ ਆਲੂਆਂ ਦੇ ਹਾਰ ਪਾਕੇ ਮਹਿੰਗਾਈ ਖਿਲਾਫ ਮੋਦੀ ਸਰਕਾਰ ‘ਤੇ ਕੱਢਿਆ ਗੁੱਸਾ, ਸੁਣੋਂ ਕੀ ਕਿਹਾ

The post ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ‘ਚ ਮਾਰ ਗਿਰਾਏ LeT ਦੇ 3 ਅੱਤਵਾਦੀ appeared first on Daily Post Punjabi.



Previous Post Next Post

Contact Form