Nawab and Gurleez Akhtar : ਪੰਜਾਬੀ ਗਾਇਕ ਨਵਾਬ ਜੋ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਇੱਕ ਵਾਰ ਫਿਰ ਤੋਂ ਨਵਾਬ ਤੇ ਗੁਰਲੇਜ਼ ਅਖ਼ਤਰ ਦੀ ਜੋੜੀ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ। ‘ਮਹਿੰਗੇ ਸੂਟ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਇਸ ਗਾਣੇ ਦੇ ਬੋਲ Raana ਨੇ ਲਿਖੇ ਨੇ ਤੇ ਮਿਊਜ਼ਿਕ ਦਾ ਬੌਸ ਨੇ ਦਿੱਤਾ ਹੈ ।
ਗਾਣੇ ਦਾ ਸ਼ਾਨਦਾਰ ਵੀਡੀਓ ਸੁੱਖ ਬਰਾੜ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਨਵਾਬ ਤੇ ਪ੍ਰਾਂਜਲ ਦਹੀਆ ਇਸ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ।ਇਸ ਗੀਤ ਨੂੰ ਐਕਸਪਰਟ ਜੱਟ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ । ਜੇ ਗੱਲ ਕਰੀਏ ਨਵਾਬ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ।
ਗਾਇਕਾ ਗੁਰਲੇਜ਼ ਅਖ਼ਤਰ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਹੁਣ ਤੱਕ ਬਹੁਤ ਸਾਰੇ ਹਿੱਟ ਗੀਤ ਦਿਤੇ ਹਨ ਤੇ ਬਹੁਤ ਸਾਰੇ ਕਲਾਕਾਰਾਂ ਦੇ ਨਾਲ ਹੁਣ ਤੱਕ ਕੰਮ ਵੀ ਕੀਤਾ ਹੈ। ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬੀ ਗਾਇਕ ਬਹੁਤ ਸੁਪੋਰਟ ਕਰ ਰਹੇ ਹਨ ਤੇ ਅਕਸਰ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ।
The post ਪੰਜਾਬੀ ਗਾਇਕ ਨਵਾਬ ਤੇ ਗੁਰਲੇਜ਼ ਅਖ਼ਤਰ ਦਾ ਨਵਾਂ ਗੀਤ ‘Mehnge Suit’ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ appeared first on Daily Post Punjabi.
source https://dailypost.in/news/entertainment/nawab-and-gurleez-akhtar/