PM ਮੋਦੀ ਅੱਜ ਕਰਨਗੇ ‘ਮਨ ਕੀ ਬਾਤ’, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਚਰਚਾ

PM Modi to address the nation: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸਵੇਰੇ 11 ਵਜੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਉਨ੍ਹਾਂ ਦਾ 74ਵਾਂ ਸੰਬੋਧਨ ਹੋਵੇਗਾ। ਇਸ ਦੌਰਾਨ ਉਹ ਦੇਸ਼ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲੇ ਅਤੇ ਟੀਕਾਕਰਨ ਦੇ ਦੂਜੇ ਪੜਾਅ ‘ਤੇ ਵਿਚਾਰ-ਵਟਾਂਦਰਾ ਕਰ ਸਕਦੇ ਹਨ। ਉੱਥੇ ਹੀ ਇਸ ਦੇ ਨਾਲ ਹੀ 73ਵੇਂ ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਘਟਨਾ ਦਾ ਜ਼ਿਕਰ ਕੀਤਾ ਸੀ।

PM Modi to address the nation
PM Modi to address the nation


ਦਰਅਸਲ, ਪ੍ਰਧਾਨ ਮੰਤਰੀ ਮੋਦੀ ਵੱਲੋਂ ਟਵਿੱਟਰ ‘ਤੇ ਲੋਕਾਂ ਨਾਲ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਮਨ ਕੀ ਬਾਤ ਪ੍ਰੋਗਰਾਮ ਲਈ ਵੱਖ-ਵੱਖ ਵਿਸ਼੍ਵਨ ‘ਤੇ ਵਿਚਾਰ ਤੇ ਸੁਝਾਅ ਮੰਗੇ ਸਨ। ਇਸ ਵਾਰ ਦਾ ਇਹ ਪ੍ਰੋਗਰਾਮ ਕਈਂ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ ਇੱਕ ਵਾਰ ਫਿਰ ਵੱਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਇਸ ਜਾਨਲੇਵਾ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਦਾ ਦੂਜਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਟੀਕਾਕਰਨ ‘ਤੇ ਚਰਚਾ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਾਲੀ ਮਨ ਕੀ ਬਾਤ ਵਿੱਚ ਕੋਰੋਨਾ ਮਹਾਂਮਾਰੀ ਬਾਰੇ ਚਰਚਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਕੋਰੋਨਾ ਖਿਲਾਫ ਸਾਡੀ ਲੜਾਈ ਨੂੰ ਵੀ ਲਗਭਗ ਇੱਕ ਸਾਲ ਪੂਰਾ ਹੋ ਗਿਆ ਹੈ। ਜਿਸ ਤਰ੍ਹਾਂ ਕੋਰੋਨਾ ਵਿਰੁੱਧ ਭਾਰਤ ਦੀ ਲੜਾਈ ਇੱਕ ਮਿਸਾਲ ਬਣ ਗਈ ਹੈ, ਇਸੇ ਤਰ੍ਹਾਂ ਹੁਣ ਸਾਡੀ ਟੀਕਾਕਰਨ ਮੁਹਿੰਮ ਵੀ ਵਿਸ਼ਵ ਵਿੱਚ ਇੱਕ ਮਿਸਾਲ ਬਣ ਰਹੀ ਹੈ।

PM Modi to address the nation
PM Modi to address the nation

ਇਸ ਤੋਂ ਇਲਾਵਾ ਪੀਐਮ ਮੋਦੀ ਨੂੰ ਬੱਚਿਆਂ ਨਾਲ ਪ੍ਰੀਖਿਆ ਬਾਰੇ ਵਿਚਾਰ-ਵਟਾਂਦਰੇ ਕਰ ਸਕਦੇ ਹਨ ਤੇ ਪ੍ਰੀਖਿਆ ਬਾਰੇ ਕੁਝ ਸੁਝਾਅ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਦੇ ‘ਤੇ ਵੀ ਕੁਝ ਕਹਿ ਸਕਦੇ ਹਨ।

PM Modi to address the nation

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਨੂੰ ਆਲ ਇੰਡੀਆ ਰੇਡੀਓ, ਦੂਰਦਰਸ਼ਨ ‘ਤੇ  ਸੁਣ ਅਤੇ ਦੇਖ ਸਕਦੇ ਹੋ। ਪਿਛਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਕਿਹਾ ਸੀ ਕਿ ਇਸ ਦੇ ਜ਼ਰੀਏ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਮਨ ਕੀ ਬਾਤ ਬਾਰੇ ਸਰੋਤਿਆਂ ਨੂੰ ਕੀ ਪਸੰਦ ਹੈ ਇਹ ਤੁਸੀਂ ਜਾਣਦੇ ਹੋ ।

ਇਹ ਵੀ ਦੇਖੋ: ਕਿਸਾਨੀ ਸ਼ਹਾਦਤਾਂ ਦੀ ਅਣਦੇਖੀ ਕਰਨ ਦਾ ਅੰਜਾਮ ਭੁਗਤਣਾ ਪਵੇਗਾ, ਕੇਂਦਰ ਤੇ ਕੈਪਟਨ ਸਰਕਾਰ ‘ਤੇ ਵਰ੍ਹੇ ਮਜੀਠੀਆ

The post PM ਮੋਦੀ ਅੱਜ ਕਰਨਗੇ ‘ਮਨ ਕੀ ਬਾਤ’, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਚਰਚਾ appeared first on Daily Post Punjabi.



Previous Post Next Post

Contact Form