ਕਿਸਾਨ ਅੰਦੋਲਨ: SC ਪਹੁੰਚਿਆ ਇੰਟਰਨੈੱਟ ਬੈਨ ਦਾ ਮਾਮਲਾ ,ਪਟੀਸ਼ਨ ‘ਚ ਇੰਟਰਨੈੱਟ ਪਾਬੰਦੀ ਨੂੰ ਦੱਸਿਆ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ

Petition in SC Seeks: ਕਿਸਾਨ ਅੰਦੋਲਨ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਬੈਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ । ਪਟੀਸ਼ਨ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਵਿਰੋਧ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਪਾਬੰਦੀ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ । ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟਰਨੈੱਟ ਬੰਦ ਕਰਨਾ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੈ । ਪਟੀਸ਼ਨ ਵਿੱਚ ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ, ਜਿਸ ਵਿੱਚ ਇਹ ਦੋਸ਼ ਲਾਇਆ ਗਿਆ ਹੈ ਕਿ ਉਸਦੀ ਮੌਤ ਗੋਲੀ ਲੱਗਣ ਨਾਲ ਹੋਈ ਸੀ।

Petition in SC Seeks
Petition in SC Seeks

ਲੋਕਹਿੱਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਪ੍ਰਦਰਸ਼ਨ ਵਾਲਿਆਂ ਥਾਵਾਂ ‘ਤੇ ਇੰਟਰਨੈੱਟ ਦੀ ਰੋਕ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੁੱਧ ਹੈ, ਜਿਸ ਵਿਚ ਇੰਟਰਨੈੱਟ ਨੂੰ ਬੁਨਿਆਦੀ ਅਧਿਕਾਰ ਕਿਹਾ ਗਿਆ ਹੈ । ਇਹ ਪਟੀਸ਼ਨ ਵਕੀਲ ਸੰਪਰੀਤ ਸਿੰਘ ਅਜਮਾਨੀ ਅਤੇ ਪੁਸ਼ਪਿੰਦਰ ਸਿੰਘ ਨੇ ਦਾਇਰ ਕੀਤੀ ਹੈ । ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਵਿੱਚ ਸੁਪਰੀਮ ਕੋਰਟ ਦੇ ਬੁਨਿਆਦੀ ਅਧਿਕਾਰ ਦੇ ਹਿੱਸੇ ਵਜੋਂ ਇੰਟਰਨੈੱਟ ਦੀ ਵਰਤੋਂ ਕਰਨ ਦੇ ਫੈਸਲੇ ਦੀ ਸਰਕਾਰ ਦੁਆਰਾ ਉਲੰਘਣਾ ਕੀਤੀ ਜਾ ਰਹੀ ਹੈ। ਇੰਟਰਨੈੱਟ ਨੂੰ ਬੰਦ ਕਰਕੇ ਸਰਕਾਰ ਨੇ ਕਿਸਾਨਾਂ ਅਤੇ ਅਸਲ ਪੱਤਰਕਾਰਾਂ ਨੂੰ ਦੇਸ਼ ਸਾਹਮਣੇ ਸੱਚੀ ਤਸਵੀਰ ਲਿਆਉਣ ਤੋਂ ਰੋਕਿਆ ਹੈ । ਇੰਟਰਨੈਟ ਨਾਗਰਿਕਾਂ ਨੂੰ ਗਲੋਬਲ ਪਲੇਟਫਾਰਮਾਂ ‘ਤੇ ਆਪਣੇ ਵਿਚਾਰ ਪ੍ਰਗਟ ਕਰਨ ਵਿੱਚ ਸਹਾਇਤਾ ਕਰਦਾ ਹੈ ਅਤੇ ਇਹ ਇੱਕ ਬੁਨਿਆਦੀ ਅਧਿਕਾਰ ਹੈ।

Petition in SC Seeks

ਦੱਸ ਦੇਈਏ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਹਵਾਲੇ ਨਾਲ ਇੰਟਰਨੈੱਟ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਸਿਰਫ ਸਰਕਾਰ ਦੇ ਬਿਆਨ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਜੋ ਬੁਨਿਆਦੀ ਅਧਿਕਾਰਾਂ ‘ਤੇ ਸਪੱਸ਼ਟ ਹਮਲਾ ਹੈ । ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਹੋਈ ਘਟਨਾ ਵਿੱਚ ਉੱਤਰਾਖੰਡ ਦੇ ਵਸਨੀਕ ਨੌਜਵਾਨ ਨਵਨੀਤ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਪਰ ਪੋਸਟ ਮਾਰਟਮ ਵਿੱਚ ਮੌਤ ਦੇ ਕਾਰਨ ਸਿਰ ਵਿੱਚ ਸੱਟ ਲੱਗਣਾ ਦੱਸੀ ਗਈ । ਪਟੀਸ਼ਨਕਰਤਾ ਚਾਹੁੰਦੇ ਹਨ ਕਿ ਅਦਾਲਤ ਸਰਕਾਰ ਨੂੰ ਨਿਰਦੇਸ਼ ਦੇਵੇ ਕਿ ਉਹ ਕਿਸਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ।

ਇਹ ਵੀ ਦੇਖੋ: ਰੁਲਦੂ ਸਿੰਘ ਕਹਿੰਦਾ ਤੋਮਰ ਮਾਰਦੈ ਵੱਡੇ-ਵੱਡੇ ਗੱਪ, ਸਾਨੂੰ ਕਹਿੰਦਾ ਕੁਝ ਹੋਰ ਤੇ ਮੀਡੀਆ ਸਾਹਮਣੇ ਬਦਲ ਜਾਂਦੈ

The post ਕਿਸਾਨ ਅੰਦੋਲਨ: SC ਪਹੁੰਚਿਆ ਇੰਟਰਨੈੱਟ ਬੈਨ ਦਾ ਮਾਮਲਾ ,ਪਟੀਸ਼ਨ ‘ਚ ਇੰਟਰਨੈੱਟ ਪਾਬੰਦੀ ਨੂੰ ਦੱਸਿਆ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ appeared first on Daily Post Punjabi.



Previous Post Next Post

Contact Form