103 ਸਾਲ ਦੀ ਦਾਦੀ ਬਣੀ ਕੋਰੋਨਾ ਵੈਕਸੀਨ ਲਗਵਾਉਣ ਵਾਲੀ ਦੇਸ਼ ਦੀ ਸਭ ਤੋਂ ਬਜ਼ੁਰਗ ਔਰਤ

103 year old grandmother: ਦੇਸ਼ ਭਰ ‘ਚ ਕੋਰੋਨਾ ਵੈਕਸੀਨ ਦਾ ਦੂਜਾ ਪੜਾਅ ਚੱਲ ਰਿਹਾ ਹੈ।ਇਸ ਫੇਜ਼ ‘ਚ ਆਮ ਲੋਕਾਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ।ਮੰਗਲਵਾਰ ਨੂੰ ਬੈਂਗਲੁਰੂ ‘ਚ 103 ਸਾਲ ਦੀ ਇੱਕ ਬਜ਼ੁਰਗ ਔਰਤ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ।ਇਸ ਦੇ ਨਾਲ ਜੋ ਕਮੇਸ਼ਵਰੀ ਨਾਮ ਦੀ ਇਜ ਔਰਤ ਵੈਕਸੀਨ ਲੈਣ ਵਾਲੀ ਭਾਰਤ ਦੀ ਸਭ ਤੋਂ ਬਜ਼ੁਰਗ ਔਰਤ ਬਣ ਗਈ ਹੈ।ਦੂਜੇ ਪਾਸੇ ਸਿਹਤ ਮੰਤਰਾਲੇ ਨੇ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤੱਕ 2.40 ਕਰੋੜ ਲੋਕਾਂ ਦਾ ਵੈਕਸੀਨੇਸ਼ਨ ਕੀਤਾ ਜਾ ਚੁੱਕਾ ਹੈ।

103 year old grandmother
103 year old grandmother

ਮੰਗਲਵਾਰ ਨੂੰ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਇਹ ਅੰਕੜੇ ਜਾਰੀ ਕੀਤੇ ਹਨ।ਇਸ ਦੇ ਨਾਲ ਕੇਂਦਰ ਸਰਕਾਰ, ਸੂਬੇ ‘ਚ ਕੋਵਿਡ-19 ਟੀਕਾਕਰਨ ਅਭਿਆਨ ਨੂੰ ਤੇਜ਼ ਕਰਨ ‘ਤੇ ਜ਼ੋਰ ਦੇ ਰਹੀ ਹੈ ਕਿਉਂਕਿ ਸਰਕਾਰ ਵਲੋਂ 1 ਮਾਰਚ ਤੋਂ ਟੀਕਾਕਰਨ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਸੀ।ਇਸ ਪੜਾਅ ‘ਚ 60 ਸਾਲਾ ਤੋਂ ਵੱਧ ਉਮਰ ਦੇ ਅਤੇ 45 ਸਾਲ ਤੋਂ ਵੱਧ ਉਮਰ ਵਾਲੇ ਲੋਕ ਜੋ ਗੰਭੀਰ ਬਿਮਾਰੀਆਂ ਤੋਂ ਪੀੜਤ ਹਨ ਉਹ ਕੋਵਿਡ-19 ਵੈਕਸੀਨੇਸ਼ਨ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਇਸਦੀ ਡੋਜ਼ ਲੈ ਸਕਦੇ ਹਨ।

ਆਪਣੇ ਘਰ ਹੋਈ ਰੇਡ ਤੋਂ ਬਾਅਦ ਤੱਤੇ ਹੋਏ ਸੁਖਪਾਲ ਖਹਿਰਾ, ਕਹਿੰਦੇ, “ਗਿੱਦੜ ਭਬਕੀ ਤੋਂ ਡਰਨ ਵਾਲਾ ਨਹੀਂ”

The post 103 ਸਾਲ ਦੀ ਦਾਦੀ ਬਣੀ ਕੋਰੋਨਾ ਵੈਕਸੀਨ ਲਗਵਾਉਣ ਵਾਲੀ ਦੇਸ਼ ਦੀ ਸਭ ਤੋਂ ਬਜ਼ੁਰਗ ਔਰਤ appeared first on Daily Post Punjabi.



Previous Post Next Post

Contact Form