ਮੰਦਭਾਗੀ ਖਬਰ: 20 ਦਿਨ ਪਹਿਲਾਂ Study Visa ‘ਤੇ UK ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

Punjabi youth died in UK: ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਹੈ। ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਤਰਨਤਾਰਨ ਦੇ ਪਿੰਡ ਪੰਡੋਰੀ ਰੋਮਾਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪ੍ਰਭਨੂਰ ਸਿੰਘ ਨਾਮ ਦਾ ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ UK ਗਿਆ ਸੀ, ਪਰ ਮਾੜੀ ਕਿਸਮਤ ਕਾਰਨ ਉਹ ਆਪਣੇ ਸੁਪਨਿਆਂ ਨੂੰ ਉਡਾਣ ਨਹੀਂ ਦੇ ਸਕਿਆ।  

Punjabi youth died in UK
Punjabi youth died in UK

ਦਰਅਸਲ, ਤਰਨਤਾਰਨ ਦੇ ਪਿੰਡ ਪੰਡੋਰੀ ਰੋਮਾਣਾ ਦਾ ਰਹਿਣ ਵਾਲਾ ਪ੍ਰਭਨੂਰ 20 ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ‘ਤੇ UK ਗਿਆ ਸੀ। ਜਿੱਥੇ ਉਸਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।  ਉਸਦੀ ਮੌਤ ਦੀ ਖਬਰ ਦਾ ਪਤਾ ਲੱਗਦਿਆਂ ਹੀ ਉਸਦੇ ਪਰਿਵਾਰਿਕ ਮੈਂਬਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰਾਂ ਵੱਲੋਂ ਸਰਕਾਰ ਕੋਲੋਂ ਮ੍ਰਿਤਕ ਦੀ ਲਾਸ਼ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਦੇਖੋ: ਕੈਪਟਨ ਨੂੰ ਵਾਅਦੇ ਯਾਦ ਕਰਾਉਣ ਲਈ ਬਦਾਮ ਲੈ ਕੇ ਆਏ ਮੁਲਾਜ਼ਮ, ਦੇਖ ਕੇ ਗੁੱਸੇ ਚ ਆਇਆ ਸਿੰਘ, ਪਾ ‘ਤਾ ਭੜਥੂ

The post ਮੰਦਭਾਗੀ ਖਬਰ: 20 ਦਿਨ ਪਹਿਲਾਂ Study Visa ‘ਤੇ UK ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ appeared first on Daily Post Punjabi.



source https://dailypost.in/news/international/punjabi-youth-died-in-uk/
Previous Post Next Post

Contact Form