Coronavirus cases in punjab : ਭਾਰਤ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਹੁਣ ਇਸ ਵਿਚਕਾਰ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕੇ ਐਤਵਾਰ ਨੂੰ ਕੋਰੋਨਾ ਨੇ ਪੰਜਾਬ ਵਿੱਚ 69 ਲੋਕਾਂ ਦੀ ਜਾਨ ਲਈ ਹੈ। ਇਸ ਤੋਂ ਇਲਾਵਾ 37389 ਲੋਕਾਂ ਦੇ ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 2963 ਵਿਅਕਤੀਆਂ ਦੀ ਰਿਪੋਰਟ ਪੌਜੇਟਿਵ ਆਈ ਹੈ। ਇਸ ਦੇ ਨਾਲ ਹੀ 36 ਪੀੜਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਹੁਣ ਤੱਕ ਪੰਜਾਬ ਵਿੱਚ 58,48,083 ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 231734 ਲੋਕਾਂ ਦੀ ਰਿਪੋਰਟ ਹੁਣ ਤੱਕ ਸਕਾਰਾਤਮਕ ਆਈ ਹੈ। ਜਦਕਿ 201127 ਲੋਕ ਠੀਕ ਹੋ ਗਏ ਹਨ ਅਤੇ ਘਰ ਚਲੇ ਗਏ ਹਨ। 316 ਪੀੜਤ ਮਰੀਜ਼ਾਂ ਨੂੰ ਆਕਸੀਜਨ ਸਹਾਇਤਾ ‘ਤੇ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ। ਪੰਜਾਬ ਵਿੱਚ ਹੁਣ ਤੱਕ 6690 ਲੋਕਾਂ ਦੀ ਮੌਤ ਸੰਕਰਮਣ ਕਾਰਨ ਹੋਈ ਹੈ।
The post ਫਿਰ ਡਰਾ ਰਿਹਾ ਹੈ ਕੋਰੋਨਾ, ਪੰਜਾਬ ‘ਚ 24 ਘੰਟਿਆਂ ਦੌਰਾਨ ਸਾਹਮਣੇ ਆਏ 2963 ਨਵੇਂ ਕੇਸ, 69 ਮੌਤਾਂ appeared first on Daily Post Punjabi.
source https://dailypost.in/news/punjab/coronavirus-cases-in-punjab/