2.9 magnitude earthquake: ਜੰਮੂ ਕਸ਼ਮੀਰ ‘ਚ ਐਤਵਾਰ ਨੂੰ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਕਿਸੇ ਵੀ ਤਰ੍ਹਾਂ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਆਪਦਾ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 4.40 ਵਜੇ ਆਏ ਇਸ ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 2.9 ਮਾਪੀ ਗਈ ਹੈ। ਇਸ ਦਾ ਕੇਂਦਰ ਉੱਤਰ ਵਿਚ 33.0 ਡਿਗਰੀ ਅਕਸ਼ਾਂਸ਼ ਅਤੇ ਪੂਰਬ ਵਿਚ 75.86 ਡਿਗਰੀ ਲੰਬਾਈ ਸੀ। ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ, ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਭਾਲੇਸਾ ਨੇੜੇ ਸਥਿਤ ਹੈ। ਭੂਚਾਲ ਦੇ ਝਟਕੇ ਪਿਛਲੇ ਸਮੇਂ ਵਿੱਚ ਕਈ ਵਾਰ ਮਹਿਸੂਸ ਕੀਤੇ ਗਏ ਹਨ। ਇੱਥੇ 8 ਅਕਤੂਬਰ 2005 ਨੂੰ ਆਏ ਭੂਚਾਲ ਨੇ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਦੋਵੇਂ ਪਾਸੇ ਰਹਿਣ ਵਾਲੇ 80,000 ਤੋਂ ਵੱਧ ਲੋਕਾਂ ਦੀ ਮੌਤ ਕਰ ਦਿੱਤੀ ਸੀ। ਰਿਕਟਰ ਪੈਮਾਨੇ ‘ਤੇ ਇਸ ਭੁਚਾਲ ਦੀ ਤੀਬਰਤਾ 7.6 ਮਾਪੀ ਗਈ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਲੱਦਾਖ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਨੀਵਾਰ (6 ਮਾਰਚ) ਨੂੰ ਸਵੇਰੇ 5.11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਜ਼ਮੋਲੋਜੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਲੱਦਾਖ ਵਿੱਚ ਤੜਕੇ 5.11 ਵਜੇ ਰਿਕਟਰ ਪੈਮਾਨੇ ਤੇ 3.6 ਮਾਪ ਦਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
The post ਜੰਮੂ-ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 2.9 ਰਹੀ ਤੀਬਰਤਾ appeared first on Daily Post Punjabi.