Japji Khaira seen riding a bike : ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਪਿੰਡ ਤੋਂ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ।ਇਸ ਵੀਡੀਓ ‘ਚ ਉਹ ਬਾਈਕ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਪਹਿਲੀ ਕੋਸ਼ਿਸ਼ ਸਫਲ.. ਬਚਗੇ # ਪਿੰਡ ਲਾਈਫ’ ।
ਬਾਈਕ ‘ਤੇ ਉਨ੍ਹਾਂ ਦੇ ਨਾਲ ਇੱਕ ਹੋਰ ਮੁਟਿਆਰ ਬੈਠੀ ਹੋਈ ਨਜ਼ਰ ਆ ਰਹੀ ਹੈ। ਦੋਵੇਂ ਇਸ ਸਵਾਰੀ ਦਾ ਪੂਰਾ ਲੁਤਫ ਲੈਂਦੀਆਂ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਮਨਕਿਰਤ ਔਲਖ ਦੇ ਗੀਤ ਅਲੀ ਬਾਬਾ ਚ ਅਦਾਕਾਰੀ ਕਰਦੇ ਹੋਏ ਨਜ਼ਰ ਆਈ। ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ਚ ਚੱਲ ਰਿਹਾ ਹੈ।
ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ਚ ਕਾਫੀ ਐਕਟਿਵ ਨੇ। ਪਿੱਛੇ ਜਿਹੇ ਉਹ ਕਿਸਾਨੀ ਸੰਘਰਸ਼ ‘ਚ ਵੀ ਆਪਣੀ ਸੇਵਾਵਾਂ ਨਿਭਾਉਂਦੇ ਹੋਏ ਨਜ਼ਰ ਆਈ ਸੀ। ਉਹ ਸੋਸ਼ਲ ਮੀਡੀਆ ਉੱਤੇ ਵੀ ਕਿਸਾਨਾਂ ਦੇ ਸਮਰਥਨ ਦੇ ਲਈ ਪੋਸਟਾਂ ਪਾਉਂਦੀ ਰਹਿੰਦੀ ਹੈ। ਜਪਜੀ ਖਹਿਰਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਜਿਸ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਦੇ ਵਿੱਚ ਬਹੁਤ ਨਾਮ ਕਮਾਇਆ ਹੈ। ਹੁਣ ਕਿਸਾਨੀ ਧਰਨੇ ਨੂੰ ਵੀ ਜਪਜੀ ਖਹਿਰਾ ਵਲੋਂ ਬਹੁਤ ਸੁਪੋਰਟ ਕੀਤਾ ਜਾ ਰਿਹਾ ਹੈ ਤੇ ਉਹ ਆਪਣੇ ਬੇਬਾਕ ਅੰਦਾਜ ਨਾਲ ਕਿਸਾਨਾਂ ਦਾ ਪੂਰੀ ਤਰਾਂ ਸਮਰਥਨ ਕਰ ਰਹੀ ਹੈ।
ਇਹ ਵੀ ਦੇਖੋ : ਇਸ Punjabi ਕੋਲ ਹੈ Maharaja Ranjit Singh ਦਾ ਅਨਮੋਲ ਖਜ਼ਾਨਾ, ਹੈ ਕੋਈ ਕਦਰਦਾਨ ਜੋ ਸਾਂਭ ਸਕੇ
The post ਪਿੰਡ ਦੀਆਂ ਗਲੀਆਂ ‘ਚ Bike ਚਲਾਉਂਦੀ ਹੋਈ ਆਈ ਨਜ਼ਰ ਜਪਜੀ ਖਹਿਰਾ , ਵਾਇਰਲ ਹੋਈ ਵੀਡੀਓ appeared first on Daily Post Punjabi.
source https://dailypost.in/news/entertainment/japji-khaira-seen-riding-a-bike/