ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

Punjab finance minister Manpreet Badal: ਸੂਬੇ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਇੱਕ ਵਾਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਆਉਣੀ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ । ਇਸ ਬਾਰੇ ਉਨ੍ਹਾਂ ਨੇ ਖ਼ੁਦ ਫੇਸਬੁਕ ਪੋਸਟ ਰਾਹੀਂ ਜਾਣਕਾਰੀ ਦਿੱਤੀ ਹੈ ।

Punjab finance minister Manpreet Badal
Punjab finance minister Manpreet Badal

ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ, “ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।ਮੈ ਅਗਲੇ ਕੁਝ ਦਿਨਾਂ ਲਈ ਕੁਆਰੰਟੀਨ ਰਹਾਂਗਾ। ਮੈਂ ਸੈਸ਼ਨ ਤੋਂ ਪਹਿਲਾਂ ਆਪਣਾ ਟੈਸਟ ਕਰਵਾਇਆ ਸੀ ਅਤੇ ਫਿਰ ਸੈਸ਼ਨ ਤੋਂ ਤੁਰੰਤ ਬਾਅਦ। ਸੈਸ਼ਨ ਤੋਂ ਪਹਿਲਾਂ ਦੀ ਮੇਰੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਤੇ ਸੈਸ਼ਨ ਤੋਂ ਬਾਅਦ ਦੀ ਰਿਪੋਰਟ ਵਿੱਚ ਮੈਂ ਪਾਜ਼ੀਟਿਵ ਪਾਇਆ ਗਿਆ ਹਾਂ। ਕੋਈ ਵੀ ਜੋ ਮੇਰੇ ਸੰਪਰਕ ਵਿਚ ਆਇਆ ਹੈ, ਕਿਰਪਾ ਕਰਕੇ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਲਈ ਜਾਂਚ ਕਰਵਾਓ।”

Punjab finance minister Manpreet Badal
Punjab finance minister Manpreet Badal

ਦੱਸ ਦੇਈਏ ਕਿ ਮਹਾਰਾਸ਼ਟਰ ਤੋਂ ਬਾਅਦ ਪੰਜਾਬ ਵਿੱਚ ਵੀ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਰਾਜ ਦੇ ਜਲੰਧਰ, ਐਸਬੀਐਸ ਨਗਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਪਹਿਲਾਂ ਹੀ ਨਾਈਟ ਕਰਫਿਊ ਦਾ ਐਲਾਨ ਦਿੱਤਾ ਗਿਆ ਹੈ। ਹੁਣ ਸਰਕਾਰ ਨੇ 12 ਮਾਰਚ ਤੋਂ ਪਟਿਆਲਾ ਵਿੱਚ ਵੀ ਨਾਈਟ ਕਰਫਿਊ ਦਾ ਆਦੇਸ਼ ਦਿੱਤਾ ਹੈ। ਪਟਿਆਲਾ ਵਿੱਚ ਕਰਫਿਊ ਦੌਰਾਨ ਸਿਰਫ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਜਾਵੇਗੀ।

Punjab finance minister Manpreet Badal

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਨੇ ਕੋਰੋਨਾ ਵਾਇਰਸ ਦੀ ਸਥਿਤੀ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਸਾਰੇ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਚਾਰ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।

ਇਹ ਵੀ ਦੇਖੋ: ਚੰਡੀਗੜ੍ਹ ‘ਚ ਰਾਜੇਵਾਲ ਤੇ ਕਾਦੀਆਂ ਨੇ ਬਣਾਇਆ ਪ੍ਰੈਸ਼ਰ, ਭਾਜਪਾ ਦੇ ਗਰੇਵਾਲ ਨੂੰ ਰਗੜਿਆ

The post ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ appeared first on Daily Post Punjabi.



source https://dailypost.in/news/punjab/congress-party-punjab/punjab-finance-minister-manpreet-badal/
Previous Post Next Post

Contact Form