ਨੀਰੂ ਬਾਜਵਾ ਨੇ ਆਪਣੇ ਪਰਿਵਾਰ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਖਾਸ ਵੀਡੀਓ

Neeru Bajwa shared a video : ਪੰਜਾਬੀ ਪਾਲੀਵੁੱਡ ਜਗਤ ਦੀ ਖ਼ੂਬਸੂਰਤ ਤੇ ਕਮਾਲ ਦੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਏਨੀਂ ਦਿਨੀਂ ਆਪਣੇ ਫ਼ਿਲਮੀ ਪ੍ਰੋਜੈਕਟ ਨੂੰ ਲੈ ਕੇ ਕੈਨੇਡਾ ਤੋਂ ਪੰਜਾਬ ਆਈ ਹੋਈ ਹੈ। ਆਪਣੇ ਪਰਿਵਾਰ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਖ਼ਾਸ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ। ਇਸ ਵੀਡੀਓ ਦੀ ਸ਼ੁਰੂਆਤ ਚ ਨੀਰੂ ਬਾਜਵਾ ਦੀ ਵੱਡੀ ਬੇਟੀ ਅਨਾਇਆ ਆਪਣੀ ਮਾਸੀ ਸਬਰੀਨਾ ਬਾਜਵਾ ਦੇ ਨਾਲ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਨੀਰੂ ਬਾਜਵਾ ਦੀ ਮਾਂ, ਸੱਸ ਤੇ ਜੁੜਵਾ ਬੇਟੀਆਂ ਵੀ ਦਿਖਾਈ ਦੇ ਰਹੀਆਂ ਨੇ। ਵੀਡੀਓ ਚ ਉਨ੍ਹਾਂ ਨੇ ਆਪਣੀ ਸੱਸ ਤੇ ਮਾਂ ਦੇ ਮਸਤੀ ਵਾਲੇ ਅੰਦਾਜ਼ ਨੂੰ ਵੀ ਪੇਸ਼ ਕੀਤਾ ਹੈ।

ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ਧੰਨਵਾਦ ਮੇਰੀ ਕਮਾਲ ਦੀ ਔਰਤਾਂ..ਇਹ ਮੇਰੀ ਟੀਮ ਹੈ… ਸ਼ਾਨਦਾਰ ਨਾਨੀ ਅਤੇ ਦਾਦੀ ਜੀ, ਮਾਸੀ ਵੀ ਮਾਂ ਤੋਂ ਘੱਟ ਨਹੀਂ @bajwasabrina, ਅਤੇ ਮੇਰਾ ਸੱਜਾ ਹੱਥ #ladelle.. ਅਨਾਇਆ ਜਵੰਦਾ ਜੋ ਕਿ ਕਮਾਲ ਦੀ ਵੱਡੀ ਭੈਣ ਹੈ’। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਬਹੁਤ ਜਲਦ ਨੀਰੂ ਬਾਜਵਾ ਆਪਣੀ ਨਵੀਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਵੇਗੀ। ਨੀਰੂ ਬਾਜਵਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਹੁਣ ਤੱਕ ਉਸਨੇ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਦੇ ਵਿੱਚ ਕੰਮ ਕੀਤਾ ਹੋਇਆ ਹੈ। ਆਪਣੀ ਅਦਾਕਾਰੀ ਨਾਲ ਉਸਨੇ ਲੱਖਾਂ ਲੋਕਾਂ ਦੇ ਦਿਲਾਂ ਦੇ ਵਿੱਚ ਜਗ੍ਹਾ ਬਣਾਈ ਹੈ। ਨੀਰੂ ਬਾਜਵਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਕੋਈ ਨਾ ਕੋਈ ਪੋਸਟ ਸਾਂਝੀ ਕਰਦੀ ਰਹਿੰਦੀ ਹੈ।

ਇਹ ਵੀ ਦੇਖੋ : ਭਿਖੀਵਿੰਡ ਨੇੜੇ ਪੁਲਿਸ ਨੇ ਦੋ ਨਿਹੰਗ ਸਿੰਘਾਂ ਦਾ ਕੀਤਾ ENCOUNTER, ਦੋ ਥਾਣਾ ਮੁਖੀਆਂ ਦੇ ਵੱਢੇ ਗੁੱਟ.

The post ਨੀਰੂ ਬਾਜਵਾ ਨੇ ਆਪਣੇ ਪਰਿਵਾਰ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਖਾਸ ਵੀਡੀਓ appeared first on Daily Post Punjabi.



source https://dailypost.in/news/entertainment/neeru-bajwa-shared-a-video/
Previous Post Next Post

Contact Form