ਰਣਜੀਤ ਬਾਵਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸ਼ੇਅਰ ਕੀਤੀਆਂ ਤਸਵੀਰਾਂ

ranjit bawa harmandir sahib: ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਰਣਜੀਤ ਬਾਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਰਣਜੀਤ ਬਾਵਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆ ਹਨ।

ranjit bawa harmandir sahib
ranjit bawa harmandir sahib

ਜਾਣਕਾਰੀ ਲਈ ਦੱਸ ਦੇਈਏ ਕਿ ਰਣਜੀਤ ਬਾਵਾ ਵੱਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਵੀ ਕੀਤੀ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕਦਿਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਦੀਆਂ ਰਣਜੀਤ ਬਾਵਾ ਦੀਆਂ ਕਾਫ਼ੀ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਜੇਕਰ ਗੱਲ ਰਣਜੀਤ ਬਾਵਾ ਦੇ ਕਰੀਅਰ ਦੀ ਕੀਤੀ ਜਾਵੇ ਤਾਂ ਉਹ ਹੁਣ ਜੱਸੀ ਗਿੱਲ ਨਾਲ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ‘ਚ ਨਜ਼ਰ ਆਉਣਗੇ। ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ਿੰਗ ਡੇਟ ਦਾ ਐਲਾਨ ਹੋ ਗਿਆ ਹੈ। ਇਹ ਫ਼ਿਲਮ 27 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਇਸਦੇ ਨਾਲ ਹੀ ਰਣਜੀਤ ਬਾਵਾ ਪਹਿਲੇ ਦਿਨ ਤੋਂ ਕਿਸਾਨਾਂ ਦੇ ਅੰਦੋਲਨ ਨਾਲ ਖੜ੍ਹੇ ਹਨ। ਉਹ ਲਗਾਤਾਰ ਆਪਣੇ ਵੱਖ-ਵੱਖ ਤਰੀਕੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਦੇ ਰਹੇ ਹਨ।

The post ਰਣਜੀਤ ਬਾਵਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸ਼ੇਅਰ ਕੀਤੀਆਂ ਤਸਵੀਰਾਂ appeared first on Daily Post Punjabi.



source https://dailypost.in/news/entertainment/ranjit-bawa-harmandir-sahib/
Previous Post Next Post

Contact Form