Sri Hemkunt Sahib Yatra : ਸ੍ਰੀ ਹੇਮਕੁੰਟ ਸਾਹਿਬ, ਉਹ ਇਤਿਹਾਸਿਕ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਇਸ ਵਾਰ ਉੱਤਰਾਖੰਡ ਦੇ ਚਮੌਲੀ ਜ਼ਿਲ੍ਹੇ ‘ਚ ਸਥਿੱਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 10 ਮਈ ਤੋਂ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕੇ ਪਿੱਛਲੇ ਸਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੋਰੋਨਾ ਮਹਾਮਾਰੀ ਦੇ ਕਾਰਨ ਬੰਦ ਕਰ ਦਿੱਤੀ ਗਈ ਸੀ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉੱਪ ਪ੍ਰਧਾਨ ਐੱਨਐੱਸ ਬਿੰਦਰਾ ਦੀ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਸ ਫੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦੇ ਬਾਅਦ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਸ੍ਰੀ ਹੇਮਕੁੰਟ ਸਾਹਿਬ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁਰਵ-ਜਨਮ ਦੀ ਤਪੱਸਿਆ ਧਰਤੀ ਮੰਨੀ ਜਾਂਦੀ ਹੈ। ਸਿੱਖਾਂ ਦਾ ਇਹ ਪਵਿੱਤਰ ਅਸਥਾਨ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੈ। ਇਸ ਦੀ ਉੱਚਾਈ 15200 ਫੁੱਟ ਹੈ। ਇੱਥੇ 6 ਮਹੀਨਿਆਂ ਤੱਕ ਬਰਫ ਜੰਮ ਜਾਂਦੀ ਹੈ। ਪਵਿੱਤਰ ਯਾਤਰਾ ਸ਼ੁਰੂ ਕਰਨ ਤੋਂ ਡੇਢ ਮਹੀਨਾ ਪਹਿਲਾਂ ਤੱਕ ਸੈਨਾ ਦੇ ਜਵਾਨ ਬਰਫ਼ ਕੱਟ ਕੇ ਰਸਤੇ ਬਣਾਉਂਦੇ ਹਨ।
The post ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੀ ਸੰਗਤ ਲਈ ਖੁਸ਼ਖ਼ਬਰੀ, ਇਸ ਦਿਨ ਤੋਂ ਸ਼ੁਰੂ ਹੋ ਰਹੀ ਹੈ ਯਾਤਰਾ appeared first on Daily Post Punjabi.