Neeru Bajwa shared video : ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਆਪਣੀਆਂ ਦੋਵਾਂ ਧੀਆਂ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ । ਜਿਸ ‘ਚ ਇੱਕ ਬੱਚੀ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਨੀਰੂ ਬਾਜਵਾ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਚ ਪਿੱਛੇ ਗੀਤ ਵੀ ਚੱਲ ਰਿਹਾ ਹੈ । ‘ਗਿੱਧਾ ਪਾ ਨਿੱਕੀਏ ਨੀ ਮਜਾਜਾਂ ਪਿੱਟੀਏ’ । ਇਸ ਵੀਡੀਓ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।
ਉਨ੍ਹਾਂ ਦੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ਕਲੀ ਜੋਟਾ ਦੀ ਸ਼ੂਟਿੰਗ ਏਨੀਂ ਦਿਨੀਂ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ ।ਇਸ ਫ਼ਿਲਮ ‘ਚ ਸਤਿੰਦਰ ਸਰਤਾਜ ਦੇ ਨਾਲ ਨਾਲ ਵਾਮਿਕਾ ਗੱਬੀ ਵੀ ਦਿਖਾਈ ਦੇਣਗੇ। ਇਸ ਦੇ ਨਾਲ ਹੀ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਪਾਣੀ ‘ਚ ਮਧਾਣੀ ‘ਚ ਵੀ ਨਜ਼ਰ ਆਉਣ ਵਾਲੇ ਹਨ । ਨੀਰੂ ਬਾਜਵਾ ਦੇ ਨਾਲ ਦਿਲਜੀਤ ਦੋਸਾਂਝ ਦੀ ਜੋੜੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਨੀਰੂ ਬਾਜਵਾ ਨੂੰ ਪ੍ਰਸ਼ੰਸਕਾਂ ਵਲੋਂ ਅਕਸਰ ਹੀ ਬਹੁਤ ਪਿਆਰ ਮਿਲਦਾ ਹੈ ਉਹ ਸੋਸ਼ਲ ਮੀਡਿਆ ਤੇ ਵੀ ਕੁੱਝ ਨਾ ਕੁੱਝ ਸਾਂਝਾ ਕਰਦੀ ਰਹਿੰਦੀ ਹੈ ਤੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਣੀ ਹੈ।
The post ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਜੁੜਵਾ ਧੀਆਂ ਦੀ ਵੀਡੀਓ ਕੀਤੀ ਸਾਂਝੀ appeared first on Daily Post Punjabi.
source https://dailypost.in/news/entertainment/neeru-bajwa-shared-video/