ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਈ ਹੋਲੀ, ਖੇਤੀਬਾੜੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ, ਦੇਖੋ ਵੀਡੀਓ

Protesting farmers celebrate Holi : ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਅੱਜ ਦੇਸ਼ ਭਰ ਵਿੱਚ ਰੰਗਾਂ ਦਾ ਤਿਉਹਾਰ ਯਾਨੀ ਕਿ ਹੋਲੀ ਮਨਾਈ ਜਾ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਨਤਕ ਥਾਂਵਾਂ ‘ਤੇ ਹੋਲੀ ਮਨਾਉਣ ‘ਤੇ ਰੋਕ ਸਣੇ ਹੋਰ ਪਾਬੰਦੀਆਂ ਲਗਾਈਆਂ ਗਈਆਂ ਹਨ । ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਹ ਤਿਉਹਾਰ ਘਰ ਵਿੱਚ ਆਪਣੇ ਪਰਿਵਾਰ ਨਾਲ ਮਨਾਉਣ। ਪਰ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪਿੱਛਲੇ 124 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਗਾਜੀਪੁਰ ‘ਚ ਵੀ ਵਿਰੋਧ ਪ੍ਰਦਰਸ਼ਨ ‘ਤੇ ਬੈਠੇ ਹਨ। ਇਸ ਸਮੇਂ ਦੌਰਾਨ, ਕਿਸਾਨਾਂ ਨੇ ਇੱਥੇ ਵੀ ਹੋਲੀ ਦਾ ਤਿਉਹਾਰ ਮਨਾਇਆ ਹੈ। ਹੋਲੀ ਦੇ ਮੌਕੇ ਕਿਸਾਨਾਂ ਨੇ ਗਾਣੇ ਗਾ ਕੇ ਅਤੇ ਨੱਚ ਕੇ ਹੋਲੀ ਦਾ ਤਿਉਹਾਰ ਮਨਾਇਆ ਹੈ।

Protesting farmers celebrate Holi
Protesting farmers celebrate Holi

ਕਿਸਾਨਾਂ ਦਾ ਕਹਿਣਾ ਹੈ ਕੇ, “ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਸਾਡੀਆਂ ਮੰਗਾਂ ਪ੍ਰਵਾਨ ਕਰੇ ਅਤੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਵੇ। ਤਾਂ ਜੋ ਅਸੀਂ ਆਪਣੇ ਘਰ ਵਾਪਿਸ ਜਾ ਸਕੀਏ।” ਮਹੱਤਵਪੂਰਣ ਗੱਲ ਇਹ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਖੇਤੀਬਾੜੀ ਕਾਨੂੰਨ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਸੀ। ਇਸ ਕਾਰਨ ਕਿਸਾਨਾਂ ਨੇ ਹੋਲਿਕਾ ਦਹਨ ਦੇ ਮੌਕੇ ਭਾਰਤ ਸਰਕਾਰ ਦੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਹਨ।

ਇਹ ਵੀ ਦੇਖੋ : ਗਾਜ਼ੀਪੁਰ ਬਾਡਰ ‘ਤੇ ਕਿਸਾਨਾਂ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ

The post ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਈ ਹੋਲੀ, ਖੇਤੀਬਾੜੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ, ਦੇਖੋ ਵੀਡੀਓ appeared first on Daily Post Punjabi.



Previous Post Next Post

Contact Form