Haryana Under construction flyover: ਹਰਿਆਣਾ ਦੇ ਗੁਰੂਗ੍ਰਾਮ ਤੋਂ ਐਤਵਾਰ ਸਵੇਰੇ ਵੱਡੀ ਖ਼ਬਰ ਸਾਹਮਣੇ ਸਾਹਮਣੇ ਆਈ ਹੈ, ਜਿੱਥੇ ਗੁਰੂਗ੍ਰਾਮ-ਦੁਆਰਕਾ ਐਕਸਪ੍ਰੈਸ ਵੇਅ ‘ਤੇ ਨਿਰਮਾਣ ਅਧੀਨ ਫਲਾਈਓਵਰ ਡਿੱਗ ਗਿਆ ਹੈ। ਇਸ ਹਾਦਸੇ ਵਿੱਚ ਹੁਣ ਤੱਕ ਦੋ ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਤੋਂ ਇਲਾਵਾ ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਵੀ ਜਤਾਇਆ ਗਿਆ ਹੈ। ਫਿਲਹਾਲ ਘਟਨਾ ਵਾਲੀ ਥਾਂ ‘ਤੇ ਰਾਹਤ ਤੇ ਬਚਾਅ ਕਾਰਜ ਦਾ ਕੰਮ ਜਾਰੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਗੁਰੂਗ੍ਰਾਮ ਤੋਂ ਦਿੱਲੀ ਦੇ ਦੁਆਰਕਾ ਤੱਕ ਬਣ ਰਹੇ ਐਲੀਵੇਟਿਡ ਫਲਾਈਓਵਰ ‘ਤੇ ਵਾਪਰਿਆ ਹੈ । ਫਲਾਈਓਵਰ (ਸਲੈਬ) ਦਾ ਇੱਕ ਹਿੱਸਾ ਡਿੱਗਣ ਨਾਲ ਨੇੜਲੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਦੁਆਰਕਾ ਐਕਸਪ੍ਰੈਸ ਵੇਅ ‘ਤੇ ਪਿੰਡ ਦੌਲਤਾਬਾਦ ਪਿੰਡ ਨੇੜੇ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ ਗੁਰੂਗ੍ਰਾਮ-ਦੁਆਰਕਾ ਐਕਸਪ੍ਰੈਸ ਵੇਅ ‘ਤੇ ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਸੀ, ਇਸੇ ਦੌਰਾਨ ਹੀ ਫਲਾਈਓਵਰ ਦਾ ਇੱਕ ਹਿੱਸਾ ਅਚਾਨਕ ਐਕਸਪ੍ਰੈਸਵੇਅ ‘ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਹੁਣ ਤੱਕ ਦੋ ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ । ਇਨ੍ਹਾਂ ਵਿਚੋਂ ਇੱਕ ਮਜ਼ਦੂਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ।

ਦੱਸ ਦਈਏ ਕਿ ਪਿਛਲੇ ਦਿਨੀਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਗੁਰੂਗ੍ਰਾਮ-ਦੁਆਰਕਾ ਐਕਸਪ੍ਰੈਸ ਵੇਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ । ਜਿਸ ਤੋਂ ਬਾਅਦ ਇੱਥੇ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਹਨਾ ਰੋਡ ‘ਤੇ ਬਣੇ ਐਲੀਵੇਟਿਡ ਫਲਾਈਓਵਰ ਦਾ ਸਲੈਬ ਵੀ ਡਿੱਗ ਗਿਆ ਸੀ । ਗੁਰੂਗ੍ਰਾਮ ਵਿੱਚ ਫਲਾਈਓਵਰ ਡਿੱਗਣ ਦੀਆਂ ਦੁਰਘਟਨਾਵਾਂ ਆਮ ਹੋ ਗਈਆਂ ਹਨ, ਜਿਨ੍ਹਾਂ ਨੂੰ ਲੈ ਕੇ ਬਵਾਲ ਪੈਦਾ ਹੋ ਰਿਹਾ ਹੈ।
ਇਹ ਵੀ ਦੇਖੋ: ਬੀਜੇਪੀ ਵਿਧਾਇਕ ਨੂੰ ਨੰਗਾ ਕਰਕੇ ਕੁੱਟਣ ਵਾਲਿਆਂ ਦੀ ਆਵੇਗੀ ਸ਼ਾਮਤ…
The post ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ, ਗੁਰੂਗ੍ਰਾਮ-ਦੁਆਰਕਾ ਐਕਸਪ੍ਰੈਸਵੇਅ ‘ਤੇ ਡਿੱਗਿਆ ਨਿਰਮਾਣ ਅਧੀਨ ਫਲਾਈਓਵਰ, ਕਈ ਲੋਕਾਂ ਦੇ ਦੱਬਣ ਦਾ ਖਦਸ਼ਾ appeared first on Daily Post Punjabi.