Happy birthday Babbu Mann: ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਦਾ ਅੱਜ ਜਨਮਦਿਨ ਹੈ। ਅੱਜ ਉਨ੍ਹਾਂ ਦੇ ਜਨਮਦਿਨ ‘ਤੇ ਅਸੀਂ ਤੁਹਾਨੂੰ ਦੱਸਾਂਗੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ। ਆਪਣੀ ਖੂਬਸੂਰਤ ਗਾਇਕੀ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੇ ਬੱਬੂ ਮਾਨ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਨੇ, ਅਕਸਰ ਉਹ ਆਪਣੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਸਾਂਝੀਆਂ ਕਰਦੇ ਰਹਿੰਦੇ ਨੇ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। 29 ਮਾਰਚ 1975 ਵਿੱਚ ਜਨਮੇ ਬੱਬੂ ਮਾਨ ਦਾ ਜਨਮ ਫ਼ਤਹਿਗਡ਼੍ਹ ਸਾਹਿਬ ਦੇ ਕੈਂਟ ਪਿੰਡ, ਮਾਨਪੁਰ ਪੰਜਾਬ ਵਿਖੇ ਹੋਇਆ।
ਉਨ੍ਹਾਂ ਨੇ ਆਪਣੇ ਫੈਨਸ ਨੂੰ ਕਾਫੀ ਹਿੱਟ ਗੀਤ ਦਿੱਤੇ ਜਿਨ੍ਹਾਂ ਨੂੰ ਅੱਜ ਵੀ ਫੈਨਜ਼ ਸੁਣਨਾ ਪਸੰਦ ਕਰਦੇ ਹਨ। ਉਨ੍ਹਾਂ ਦੀ ਆਵਾਜ਼ ਦੀ ਦੀਵਾਨਗੀ ਦੇਸ਼ਾਂ ਵਿੱਚ ਹੀ ਨਹੀਂ ਵਿਦੇਸ਼ਾਂ ਵਿਚ ਵੀ ਗੂੰਜਦੀ ਹੈ। ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਬੱਬੂ ਮਾਨ ਜਿਨ੍ਹਾਂ ਦੀ ਆਵਾਜ਼ ਤਾਂ ਕਮਾਲ ਦੀ ਹੈ ਪਰ ਕਲਮ ਵੀ ਬਾਕਮਾਲ ਦੀ ਹੈ। ਉਹ ਹਾਲ ਹੀ ਵਿੱਚ ਆਪਣੇ ਨਵੇਂ ਟਰੈਕ ਦਾ ਆਡੀਓ ਲੈ ਕੇ ਆਏ ਨੇ। ‘ਬਾਬੇ ਦਾ ਖੂਹ’ ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆਏ ਨੇ। ਇਸ ਗੀਤ ‘ਚ ਉਨ੍ਹਾਂ ਨੇ ਬਾਬਾ ਨਾਨਕ ਜੀ ਦੇ ਦੱਸੇ ਹੋਏ ਸਿਧਾਤਾਂ ਨੂੰ ਬਹੁਤ ਹੀ ਕਮਾਲ ਢੰਗ ਦੇ ਨਾਲ ਪੇਸ਼ ਕੀਤਾ ਹੈ।
ਦੱਸ ਦਈਏ ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਸਭ ਖੁਦ ਬੱਬੂ ਮਾਨ ਨੇ ਤਿਆਰ ਕੀਤਾ ਹੈ। ਇਹ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਆਡੀਓ ਨੂੰ ਦਰਸ਼ਕ ਬੱਬੂ ਮਾਨ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਸੀ।
The post ਪੰਜਾਬੀ ਗਾਇਕ ਬੱਬੂ ਮਾਨ ਦੇ ਜਨਮਦਿਨ ‘ਤੇ ਜਾਣੋਂ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਕੁੱਝ ਦਿਲਚਸਪ ਗੱਲਾਂ appeared first on Daily Post Punjabi.
source https://dailypost.in/news/entertainment/happy-birthday-babbu-mann/