Sunanda Sharma’s new song : ਸੁਨੰਦਾ ਸ਼ਰਮਾ ਇੱਕ ਤੋਂ ਬਾਅਦ ਇਕ ਗੀਤ ਲੈ ਕੇ ਆ ਰਹੇ ਹਨ । ਉਨ੍ਹਾਂ ਦੇ ਨਵੇਂ ਗੀਤ ‘ਬਾਰਿਸ਼ ਕੀ ਜਾਏ’ ਦਾ ਟੀਜ਼ਰ ਸਾਹਮਣੇ ਆ ਚੁੱਕਿਆ ਹੈ । ਇਸ ‘ਚ ਸੁਨੰਦਾ ਸ਼ਰਮਾ ਅਤੇ ਨਵਾਜ਼ੂਦੀਨ ਸਿੱਦੀਕੀ ਦੀ ਬਿਹਤਰੀਨ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ’ਟੀਜ਼ਰ ‘ਚ ਸੁਨੰਦਾ ਸ਼ਰਮਾ ਦੇ ਭੋਲੇ ਭਾਲੇ ਰੂਪ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ । ਜਦੋਂਕਿ ਗੀਤ ਨੂੰ ਆਪਣੇ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਬੀ ਪਰਾਕ ਨੇ ।
ਗੀਤ ਦੀ ਵੀਡੀਓ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤਾ ਗਿਆ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੁਨੰਦਾ ਸ਼ਰਮਾ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਸੋਨੂੰ ਸੂਦ ਦੇ ਨਾਲ ਗੀਤ ਆਇਆ ਸੀ । ਜੋ ਕਿ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਸੁਨੰਦਾ ਸ਼ਰਮਾ ਗੀਤਾਂ ਦੇ ਨਾਲ-ਨਾਲ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਹੈ ।
ਅੰਬਾਨੀ ਨਹੀਂ ਇਹ ਹੈ ਦੁਨੀਆਂ ਦਾ ਸਭ ਤੋਂ ਅਮੀਰ ਇਨਸਾਨ, ਸਾਂਭੀ ਬੈਠਾ ਹਜ਼ਾਰਾਂ ਸਾਲ ਪੁਰਾਣਾ ਖਜ਼ਾਨਾ !
The post ਸੁਨੰਦਾ ਸ਼ਰਮਾ ਦੇ ਨਵੇਂ ਗੀਤ ‘ਬਾਰਿਸ਼ ਕੀ ਜਾਏ’ ਦਾ ਟੀਜ਼ਰ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ appeared first on Daily Post Punjabi.
source https://dailypost.in/news/entertainment/sunanda-sharmas-new-song/