ਟਿਕਰੀ ਬਾਰਡਰ ‘ਤੇ ਕਿਸਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ,ਗਲ ਵੱਢੀ ਮਿਲੀ ਲਾਸ਼, ਫੈਲੀ ਸਨਸਨੀ

tikri border kisan death: ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਕਿਸਾਨਾਂ ਨੂੰ ਪੂਰੇ ਚਾਰ ਮਹੀਨੇ ਹੋ ਚੁੱਕੇ ਹਨ।ਇਸ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀ ਜਾਨ ਦੀ ਕੁਰਬਾਨੀ ਦਿੱਤੀ।ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਮੋਰਚੇ ‘ਚ ਸ਼ਾਮਲ ਪਿੰਡ ਬੱਲੋ, ਬਠਿੰਡਾ ਦੇ ਕਿਸਾਨ ਹਾਕਮ ਸਿੰਘ ਦੀ ਟਿਕਰੀ ਬਾਰਡਰ ‘ਤੇ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ।ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ।ਮ੍ਰਿਤਕ ਕਿਸਾਨ ਦਾ ਅੱਧਾ ਸਿਰ ਵੱਢਿਆ ਹੋਣ ਕਾਰਨ ਕਤਲ ਦਾ ਸ਼ੱਕ ਵੀ ਲਗਾਇਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਅੱਜ ਭਾਰਤੀ ਕਿਸਾਨ ਯੂਨੀਅਨ, ਸਿੱਧੂਪੁਰ ਦੇ ਕਿਸਾਨ ਦੀ ਬਹਾਦਰਗੜ ਟਿਕਰੀ ਬਾਰਡਰ ‘ਤੇ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ।

tikri border kisan death
tikri border kisan death

ਮ੍ਰਿਤਕ ਦਾ ਸਿਰ ਕਿਸੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਹੋਇਆ ਸੀ ਜਿਸ ਤੋਂ ਕਤਲ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ।ਪਿੰਡ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਕਿਸਾਨ ਹਾਕਮ ਸਿੰਘ(60) ਪੁੱਤਰ ਛੋਟਾ ਸਿੰਘ, ਵਾਸੀ ਪਿੰਡ ਬੱਲੋ ਦਾ ਰਹਿਣ ਵਾਲਾ ਸੀ ਜਿਸਦਾ ਕਥਿਤ ਤੌਰ ‘ਤੇ ਗਲਾ ਅਤੇ ਸਿਰ ਵੱਢ ਕੇ ਕਤਲ ਕਰ ਦਿੱਤਾ ਗਿਆ।ਇਸ ਮੌਕੇ ਪਿੰਡ ਦੇ ਸਰਪੰਚ ਸੂਬਾ ਸਿੰਘ ਅਤੇ ਡਾਕਟਰ ਮੱਖਣ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਾਂਚ ਕਰਨ ਲਈ ਅਪੀਲ ਕੀਤੀ ਹੈ।

ਨਿਹੰਗ ਸਿੰਘਾਂ ਦੇ ENCOUNTER ਦਾ ਜਥੇਬੰਦੀਆਂ ਨੇ ਕੀਤਾ ਵਿਰੋਧ, ਪੁਲਿਸ ਕੋਲ ਗੋਲੀਆਂ ਚਲਾਉਣ ਦਾ ਅਧਿਕਾਰ ਨਹੀਂ

The post ਟਿਕਰੀ ਬਾਰਡਰ ‘ਤੇ ਕਿਸਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ,ਗਲ ਵੱਢੀ ਮਿਲੀ ਲਾਸ਼, ਫੈਲੀ ਸਨਸਨੀ appeared first on Daily Post Punjabi.



Previous Post Next Post

Contact Form