Narendra Tomar on farmers protest: ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ 4 ਮਹੀਨਿਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇਸ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਇੱਕ ਵੱਡਾ ਦਿੱਤਾ ਗਿਆ ਹੈ। ਦਰਅਸਲ, ਨਰਿੰਦਰ ਤੋਮਰ ਵੱਲੋਂ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਦੇ ਸੰਕੇਤ ਦਿੱਤੇ ਹਨ । ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨ ਜਿਸ ਦਿਨ ਕਹਿਣਗੇ ਉਸੇ ਦਿਨ ਇਸ ਦਾ ਹੱਲ ਕੱਢਿਆ ਜਾਵੇਗਾ । ਤੋਮਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਲੈ ਕੇ ਹੱਲ ਕੱਢਣਾ ਚਾਹੁੰਦੀ ਹੈ।

ਦੱਸ ਦੇਈਏ ਕਿ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਹੁਣ ਤੱਕ 11 ਗੇੜ ਦੀਆਂ ਬੈਠਕਾਂ ਹੋ ਚੁੱਕੀਆਂ ਹਨ, ਪਰ ਬਹੁਤ ਸਾਰੇ ਮੁੱਦਿਆਂ ’ਤੇ ਸਹਿਮਤੀ ਨਾ ਬਣਨ ਕਾਰਨ ਗੱਲਬਾਤ ਬੇਸਿੱਟਾ ਰਹੀ । ਜ਼ਿਕਰਯੋਗ ਹੈ ਕਿ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
ਇਹ ਵੀ ਦੇਖੋ: ਬੀਜੇਪੀ ਵਿਧਾਇਕ ਨੂੰ ਨੰਗਾ ਕਰਕੇ ਕੁੱਟਣ ਵਾਲਿਆਂ ਦੀ ਆਵੇਗੀ ਸ਼ਾਮਤ…
The post ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਕਿਸਾਨ ਆਗੂ ਜਿਸ ਦਿਨ ਚਾਹੁਣਗੇ, ਉਸੇ ਦਿਨ ਅੰਦੋਲਨ ਦਾ ਹੱਲ ਨਿਕਲ ਆਵੇਗਾ appeared first on Daily Post Punjabi.