Singer Ranjit Bawa seen : ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਨ੍ਹਾਂ ਦਾ ਨਵਾਂ ਗੀਤ ਕੋਕਾ ਖੂਬ ਸੁਰਖੀਆਂ ਵਟੋਰ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਲੋਕੀਂ ਇਸ ਗੀਤ ਉੱਤੇ ਆਪਣੀ ਵੀਡੀਓ ਬਣਾ ਕੇ ਸਾਂਝੀਆਂ ਕਰ ਰਹੇ ਨੇ।ਗਾਇਕ ਰਣਜੀਤ ਬਾਵਾ ਨੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਉਹ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਨੇ। ਉਨ੍ਹਾਂ ਨੇ ਇਹ ਭੰਗੜਾ ਵੀਡੀਓ ਆਪਣੇ ਨਵੇਂ ਗੀਤ ‘ਕੋਕਾ’ ਉੱਤੇ ਬਣਾਇਆ ਹੈ।
ਦਰਸ਼ਕਾਂ ਨੂੰ ਗਾਇਕ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਪੋਸਟ ਨੂੰ ਦੇਖ ਚੁੱਕੇ ਨੇ।ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਹਿੱਟ ਗੀਤ ਜਿਵੇਂ ਯਾਰੀ ਚੰਡੀਗੜ੍ਹ ਵਾਲੀਏ, Impress, ਕਣਕ, ਡਾਲਰ Vs ਰੋਟੀ, ਪੱਗ ਦਾ ਬ੍ਰੈਂਡ ਵਰਗੇ ਕਈ ਗੀਤ ਸ਼ਾਮਿਲ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ‘ਤਾਰਾ ਮੀਰਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਨਵੀਂ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਚੁੱਕੀ ਹੈ।
The post ਭੰਗੜੇ ਪਾਉਂਦੇ ਹੋਏ ਨਜ਼ਰ ਆਏ ਗਾਇਕ ਰਣਜੀਤ ਬਾਵਾ , ਵੀਡੀਓ ਹੋ ਰਹੀ ਹੈ ਵਾਇਰਲ appeared first on Daily Post Punjabi.
source https://dailypost.in/news/entertainment/singer-ranjit-bawa-seen/