Maharashtra CM Uddhav Thackeray wife: ਮਹਾਰਾਸ਼ਟਰ ਦੇ ਮੁੱਖ ਮੰਤਰੀ ਆਦਿਤਿਆ ਠਾਕਰੇ ਤੋਂ ਬਾਅਦ ਉਨ੍ਹਾਂ ਦੀ ਮਾਂ ਅਤੇ ਮੁੱਖ ਮੰਤਰੀ ਉਧਵ ਠਾਕਰੇ ਦੀ ਪਤਨੀ ਰਸ਼ਮੀ ਠਾਕਰੇ ਵੀ ਕੋਵਿਡ-19 ਪਾਜ਼ੀਟਿਵ ਪਾਈ ਗਈ ਹੈ । ਇਸ ਸਬੰਧੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੇ 11 ਮਾਰਚ ਨੂੰ ਮੁੰਬਈ ਦੇ ਜੇ.ਜੇ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ।
ਮਿਲੀ ਜਾਣਕਾਰੀ ਅਨੁਸਾਰ ਉਹ ਸੋਮਵਾਰ ਰਾਤ ਨੂੰ ਕੋਰੋਨਾ ਪੀੜਤ ਪਾਈ ਗਈ। ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸਰਕਾਰੀ ਆਵਾਸ ‘ਵਰਸ਼ਾ’ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਮਹਾਰਾਸ਼ਟਰ ਦੇ ਸੈਰ ਸਪਾਟਾ ਮੰਤਰੀ ਆਦਿਤਿਆ ਠਾਕਰੇ ਨੇ ਦੋ ਦਿਨ ਪਹਿਲਾਂ ਦੱਸਿਆ ਸੀ ਕਿ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਇਸ ਸਬੰਧੀ ਬੀਐਮਸੀ ਅਧਿਕਾਰੀਆਂ ਨੇ ਕਿਹਾ ਕਿ ਆਦਿਤਿਆ ਠਾਕਰੇ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਦਾ ਐਤਵਾਰ ਨੂੰ ਟੈਸਟ ਕੀਤਾ ਗਿਆ ਸੀ। ਇਸ ਵਿੱਚ ਉਨ੍ਹਾਂ ਦੀ ਮਾਂ ਰਸ਼ਮੀ ਠਾਕਰੇ ਵੀ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰਸ਼ਮੀ ਠਾਕਰੇ ਨੂੰ ਕੋਰੋਨਾ ਦੇ ਮਾਮੂਲੀ ਲੱਛਣ ਹਨ। ਬੀਐਮਸੀ ਨੇ ਕਿਹਾ ਕਿ ਮੁੱਖ ਮੰਤਰੀ ਨਿਵਾਸ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਸਟਾਫ ਦੀ ਵੀ ਜਾਂਚ ਕੀਤੀ ਗਈ ਹੈ, ਪਰ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਕਈ ਸ਼ਹਿਰਾਂ ਵਿੱਚ ਪ੍ਰਸ਼ਾਸਨ ਕਾਫੀ ਸਖ਼ਤੀ ਦਿਖਾ ਰਿਹਾ ਹੈ। ਨਾਈਟ ਕਰਫਿਊ ਵਰਗੀ ਕਵਾਇਦਾਂ ਦੇ ਬਾਵਜੂਦ ਐਤਵਾਰ ਨੂੰ ਰਾਜ ਵਿੱਚ ਇੱਕ ਦਿਨ ਵਿੱਚ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਕੋਵਿਡ-19 ਦੇ 30,535 ਮਾਮਲੇ ਸਾਹਮਣੇ ਆਏ ਸਨ।
The post ਮਹਾਰਾਸ਼ਟਰ ਦੇ CM ਉਧਵ ਠਾਕਰੇ ਦੀ ਪਤਨੀ ਰਸ਼ਮੀ ਨੂੰ ਹੋਇਆ ਕੋਰੋਨਾ, 11 ਮਾਰਚ ਨੂੰ ਲਈ ਸੀ ਵੈਕਸੀਨ ਦੀ ਪਹਿਲੀ ਡੋਜ਼ appeared first on Daily Post Punjabi.
source https://dailypost.in/news/national/maharashtra-cm-uddhav-thackeray-wife/