Pm modi wishes punjab cm : ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ 79 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਦੇ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।”
ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਰਿਆਸਤ ਦੇ ਸ਼ਾਹੀ ਪਰਿਵਾਰ ਵਿੱਚ ਹੋਇਆ ਸੀ। ਉਹ ਕਾਂਗਰਸ ਦੇ ਸਭ ਤੋਂ ਮਜ਼ਬੂਤ ਅਤੇ ਵੱਡੇ ਨੇਤਾਵਾਂ ਵਿੱਚ ਗਿਣੇ ਜਾਂਦੇ ਹਨ। ਇਹ ਉਨ੍ਹਾਂ ਦਾ ਮੁੱਖ ਮੰਤਰੀ ਪੰਜਾਬ ਦੇ ਰੂਪ ‘ਚ ਦੂਜਾ ਕਾਰਜਕਾਲ ਹੈ। ਇਸ ਤੋਂ ਪਹਿਲਾਂ ਉਹ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਅੱਜ ਦੇਸ਼ ਭਰ ਵਿੱਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਵੀ ਮਨਾਇਆ ਜਾ ਰਿਹਾ ਹੈ।
ਇਹ ਵੀ ਦੇਖੋ : Harish Rawat ਨੇ ਕੀਤਾ Sidhu ਦੀ ਕਿਸਮਤ ਦਾ ਫੈਸਲਾ, ਮਿਲੇਗੀ ਪੰਜਾਬ ਦੀ ਵੱਡੀ ਜਿੰਮੇਵਾਰੀ !
The post ਅੱਜ ਹੈ ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਦਾ ਜਨਮਦਿਨ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਕਿਹਾ… appeared first on Daily Post Punjabi.