PM ਮੋਦੀ ਦੇ ਦੌਰੇ ਤੋਂ ਬਾਅਦ ਬੰਗਲਾਦੇਸ਼ ‘ਚ ਭੜਕੀ ਹਿੰਸਾ, ਪ੍ਰਦਰਸ਼ਨਕਾਰੀਆਂ ਵੱਲੋਂ ਟ੍ਰੇਨਾਂ ‘ਤੇ ਹਮਲਾ, 10 ਲੋਕਾਂ ਦੀ ਮੌਤ

Bangladesh violence spreads: ਬੰਗਲਾਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਹਿੰਸਾ ਐਤਵਾਰ ਨੂੰ ਅਚਾਨਕ ਭੜਕ ਗਈ । ਬਹੁਤ ਸਾਰੇ ਹਿੰਦੂ ਮੰਦਰਾਂ ਉੱਤੇ ਹਮਲਾ ਕੀਤਾ ਗਿਆ । ਹਿੰਸਕ ਪ੍ਰਦਰਸ਼ਨਾਂ ਦੌਰਾਨ ਪੁਲਿਸ ਨਾਲ ਹੋਈਆਂ ਝੜਪਾਂ ਵਿੱਚ ਤਕਰੀਬਨ 10 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ । ਨਿਊਜ਼ ਏਜੰਸੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੰਗਲਾਦੇਸ਼ ਯਾਤਰਾ ਵਿਰੁੱਧ ਹਿੰਸਕ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਬੰਗਲਾਦੇਸ਼ ਵਿੱਚ ਕੱਟੜਪੰਥੀ ਇਸਲਾਮਿਕ ਸਮੂਹ ਦੇ ਸੈਂਕੜੇ ਲੋਕਾਂ ਨੇ ਐਤਵਾਰ ਨੂੰ ਪੂਰਬੀ ਬੰਗਲਾਦੇਸ਼ ਵਿੱਚ ਹਿੰਦੂ ਮੰਦਰਾਂ ਅਤੇ ਇੱਕ ਟ੍ਰੇਨ ‘ਤੇ ਹਮਲਾ ਕਰ ਦਿੱਤਾ । ਪੀਐਮ ਮੋਦੀ ਦੇ ਦੌਰੇ ਵਿਰੁੱਧ ਇਸਲਾਮਿਕ ਸਮੂਹਾਂ ਵੱਲੋਂ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਪੁਲਿਸ ਨਾਲ ਪ੍ਰਦਰਸ਼ਨਕਾਰੀ ਨਾਲ ਝੜਪ ਹੋ ਗਈ। ਵੱਖ-ਵੱਖ ਝੜਪਾਂ ਵਿੱਚ ਘੱਟੋ-ਘੱਟ 10 ਪ੍ਰਦਰਸ਼ਨਕਾਰੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।

Bangladesh violence spreads
Bangladesh violence spreads

ਦੱਸ ਦੇਈਏ ਕਿ ਪੀਐਮ ਮੋਦੀ ਸ਼ੁੱਕਰਵਾਰ ਨੂੰ ਢਾਕਾ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 1.2 ਮਿਲੀਅਨ ਕੋਰੋਨਾ ਵੈਕਸੀਨ ਦੀ ਖੁਰਾਕ ਸੌਂਪ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਕਈ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲਿਆ। ਪੀਐਮ ਮੋਦੀ ਆਪਣੇ ਦੋ ਦਿਨਾਂ ਦੀ ਬੰਗਲਾਦੇਸ਼ ਦੀ ਯਾਤਰਾ ਪੂਰੀ ਕਰ ਕੇ ਸ਼ਨੀਵਾਰ ਰਾਤ ਨੂੰ ਵਾਪਸ ਦਿੱਲੀ ਪਰਤੇ । ਹਾਲਾਂਕਿ, ਪ੍ਰਧਾਨ ਮੰਤਰੀ ਮੋਦੀ ਦੀ ਬੰਗਲਾਦੇਸ਼ ਯਾਤਰਾ ਦੌਰਾਨ ਕਈ ਥਾਵਾਂ ‘ਤੇ ਹਿੰਸਕ ਪ੍ਰਦਰਸ਼ਨ ਸ਼ੁਰੂ ਹੋਏ ਸਨ।

Bangladesh violence spreads

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਹੋਏ ਹਿੰਸਕ ਪ੍ਰਦਰਸ਼ਨ ਵਿੱਚ ਦਰਜਨਾਂ ਲੋਕ ਜ਼ਖਮੀ ਹੋ ਗਏ ਸਨ । ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ । ਇਸ ਦੇ ਵਿਰੋਧ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਚਟਗਾਉਂ ਅਤੇ ਢਾਕਾ ਦੀਆਂ ਸੜਕਾਂ ’ਤੇ ਮਾਰਚ ਕੀਤਾ। ਪਰ ਐਤਵਾਰ ਨੂੰ ਬ੍ਰਾਹਮਣਬਾਰੀਆ ਵਿੱਚ ਇੱਕ ਟ੍ਰੇਨ ‘ਤੇ ਹਮਲਾ ਕੀਤਾ, ਜਿਸ ਵਿੱਚ 10 ਲੋਕ ਜ਼ਖਮੀ ਹੋ ਗਏ । 

ਇਹ ਵੀ ਦੇਖੋ: ਭਾਜਪਾ ਆਗੂ ਨੇ ਪੱਤਰਕਾਰ ਨੂੰ ਕਿਹਾ “ਮਾਲਵੇ ਦਾ ਪੇਂਡੂ”! ਕਹਿੰਦਾ “ਬੰਦ ਕਰਨ ਵਾਲਿਆਂ ਦੇ ਮਾਰੋ ਛਿੱਤਰ”

The post PM ਮੋਦੀ ਦੇ ਦੌਰੇ ਤੋਂ ਬਾਅਦ ਬੰਗਲਾਦੇਸ਼ ‘ਚ ਭੜਕੀ ਹਿੰਸਾ, ਪ੍ਰਦਰਸ਼ਨਕਾਰੀਆਂ ਵੱਲੋਂ ਟ੍ਰੇਨਾਂ ‘ਤੇ ਹਮਲਾ, 10 ਲੋਕਾਂ ਦੀ ਮੌਤ appeared first on Daily Post Punjabi.



source https://dailypost.in/news/international/bangladesh-violence-spreads/
Previous Post Next Post

Contact Form