Kolkata Multi Storeyed Building Fire: ਕੋਲਕਾਤਾ ਦੇ ਸਟ੍ਰੈਂਡ ਰੋਡ ‘ਤੇ ਸੋਮਵਾਰ ਸ਼ਾਮ ਨੂੰ ਇੱਕ ਇਮਾਰਤ ਦੀ 13ਵੀਂ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ। ਇਸ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਵਿੱਚ ਫਾਇਰ ਬ੍ਰਿਗੇਡ ਦੇ ਚਾਰ ਕਰਮਚਾਰੀ ਵੀ ਸ਼ਾਮਿਲ ਹਨ। ਇਸ ਇਮਾਰਤ ਵਿੱਚ ਪੂਰਬੀ ਰੇਲਵੇ ਦਾ ਦਫਤਰ ਵੀ ਹੈ, ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹਨ । ਫਿਲਹਾਲ ਹੁਣ ਇਸ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਰਾਜ ਸਰਕਾਰ ਨੇ ਇਸ ਹਾਦਸੇ ਵਿੱਚ ਝੁਲਸੇ ਲੋਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੋਲਕਾਤਾ ਹਾਦਸੇ ਬਾਰੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਕੋਵਿੰਦ ਨੇ ਕਰਦਿਆਂ ਲਿਖਿਆ, “ਕੋਲਕਾਤਾ ਦੀ ਇੱਕ ਇਮਾਰਤ ਵਿੱਚ ਜੋ ਅੱਗ ਲੱਗੀ ਹੈ, ਉਸਦੇ ਲਈ ਕੋਈ ਸ਼ਬਦ ਨਹੀਂ ਹਨ । ਮ੍ਰਿਤਕਾਂ ਦੇ ਪਰਿਵਾਰ ਨਾਲ ਮੇਰੇ ਵੱਲੋਂ ਡੂੰਘਾ ਸੋਗ । ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ ।
ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਦੁੱਖ ਜ਼ਾਹਿਰ ਕੀਤਾ ਗਿਆ ਹੈ ਅਤੇ ਟਵੀਟ ਕੀਤਾ ਹੈ ਕਿ ਕੋਲਕਾਤਾ ਦੀ ਇਮਾਰਤ ਵਿੱਚ ਲੱਗੀ ਅੱਗ ਨਾਲ ਮਰਨ ਵਾਲਿਆਂ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਮੇਰੇ ਵੱਲੋਂ ਸੋਗ ਹੈ। ਪੀਐਮ ਮੋਦੀ ਨੇ ਅੱਗੇ ਲਿਖਿਆ ਕਿ ਮੈਂ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ ।
ਇਸ ਘਟਨਾ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਦੀ ਇਸ ਘਟਨਾ ਵਿੱਚ ਮਰਨ ਵਾਲਿਆਂ ਵਿੱਚ ਚਾਰ ਫਾਇਰਮੈਨ, ਇੱਕ ਪੁਲਿਸ ਮੁਲਾਜ਼ਮ, ਇੱਕ ਰੇਲਵੇ ਅਧਿਕਾਰੀ ਅਤੇ ਇੱਕ ਸੁਰੱਖਿਆ ਕਰਮਚਾਰੀ ਸ਼ਾਮਿਲ ਹਨ। ਦੱਸ ਦੇਈਏ ਕਿ ਇਮਾਰਤ ਦੀ 13ਵੀਂ ਮੰਜ਼ਿਲ ‘ਤੇ ਅੱਗ ਲੱਗ ਗਈ ਸੀ। ਇਸ ਘਟਣ ਤੋਂ ਬਾਦ ਇਮਾਰਤ ਦੀ ਲਿਫਟ ਵਿੱਚ ਪੰਜ ਲਾਸ਼ਾਂ ਮਿਲੀਆਂ ਹਨ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਲਿਫਟ ਵਿੱਚ ਦਮ ਘੁਟਣ ਕਾਰਨ ਹੋਈ ਹੈ ।
ਇਹ ਵੀ ਦੇਖੋ: ਵੱਡੀ ਖ਼ਬਰ: ਮਨੀ ਲਾਂਡਰਿੰਗ ਮਾਮਲੇ ‘ਚ ਸੁਖਪਾਲ ਖਹਿਰਾ ਦੇ ਘਰ ਪਈ ਈ.ਡੀ. ਦੀ ਰੇਡ, LIVE ਅਪਡੇਟ !
The post ਕੋਲਕਾਤਾ ‘ਚ ਅੱਗ ਦੀ ਘਟਨਾ ‘ਤੇ PM ਮੋਦੀ ਤੇ ਰਾਸ਼ਟਰਪਤੀ ਨੇ ਜਤਾਇਆ ਸੋਗ, ਹੁਣ ਤੱਕ 9 ਲੋਕਾਂ ਦੀ ਮੌਤ appeared first on Daily Post Punjabi.