PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ, ਕਿਹਾ- ਹਰ ਕਿਸੇ ਦੇ ਜੀਵਨ ‘ਚ ਨਵਾਂ ਜੋਸ਼ ਭਰੇ ਇਹ ਤਿਓਹਾਰ

PM Modi President Kovind extend Holi greetings: ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਅੱਜ ਦੇਸ਼ ਭਰ ਵਿੱਚ ਰੰਗਾਂ ਦਾ ਤਿਉਹਾਰ ਯਾਨੀ ਕਿ ਹੋਲੀ ਮਨਾਈ ਜਾ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਨਤਕ ਥਾਂਵਾਂ ‘ਤੇ ਹੋਲੀ ਮਨਾਉਣ ‘ਤੇ ਰੋਕ ਸਣੇ ਹੋਰ ਪਾਬੰਦੀਆਂ ਲਗਾਈਆਂ ਗਈਆਂ ਹਨ । ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਹ ਤਿਉਹਾਰ ਘਰ ਵਿੱਚ ਆਪਣੇ ਪਰਿਵਾਰ ਨਾਲ ਮਨਾਉਣ ।

PM Modi President Kovind extend Holi greetings
PM Modi President Kovind extend Holi greetings

ਹੋਲੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ । ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵਾਂ ਜੋਸ਼ ਅਤੇ ਨਵੀਂ ਊਰਜਾ ਪੈਦਾ ਕਰੇ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਸਬੰਧੀ ਆਪਣੇ ਟਵੀਟ ਵਿੱਚ ਲਿਖਿਆ, “ਤੁਹਾਨੂੰ ਸਾਰਿਆਂ ਨੂੰ ਹੋਲੀ ਦੀ ਬਹੁਤ-ਬਹੁਤ ਵਧਾਈ। ਖੁਸ਼ੀ, ਉਮੰਗ ਦਾ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵਾਂ ਜੋਸ਼ ਅਤੇ ਨਵੀਂ ਊਰਜਾ ਦਾ ਸੰਚਾਰ ਕਰੇ।”

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੋਲੀ ਦੇ ਸ਼ੁੱਭ ਅਵਸਰ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ। ਰੰਗਾਂ ਦਾ ਤਿਉਹਾਰ, ਹੋਲੀ, ਸਮਾਜਿਕ ਸਦਭਾਵਨਾ ਦਾ ਤਿਉਹਾਰ ਹੈ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ੀ, ਉਤਸ਼ਾਹ ਅਤੇ ਉਮੀਦ ਲਿਆਉਂਦਾ ਹੈ। ਮੇਰੀ ਕਾਮਨਾ ਹੈ ਕਿ ਜੋਸ਼ ਅਤੇ ਉਤਸ਼ਾਹ ਦਾ ਇਹ ਤਿਉਹਾਰ ਸਾਡੀ ਸੱਭਿਆਚਾਰਕ ਵਿਭਿੰਨਤਾ ਵਿੱਚ ਜੜ੍ਹੀ ਰਾਸ਼ਟਰੀ ਚੇਤਨਾ ਨੂੰ ਵਧੇਰੇ ਬਲ ਪ੍ਰਦਾਨ ਕਰੇ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਹੋਲੀ ਦੇ ਸ਼ੁਭ ਅਵਸਰ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ। ਰੰਗ, ਏਕਤਾ ਅਤੇ ਸਦਭਾਵਨਾ ਦਾ ਇਹ ਮਹਾਨ ਤਿਉਹਾਰ ਤੁਹਾਡੇ ਸਾਰਿਆਂ ਲਈ ਖੁਸ਼ਹਾਲੀ, ਸ਼ਾਂਤੀ ਅਤੇ ਚੰਗੀ ਕਿਸਮਤ ਲਿਆਵੇ।’

ਇਸ ਤੋਂ ਇਲਾਵਾ ਹੋਲੀ ਦੇ ਮੌਕੇ ‘ਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਨੇਤਾ ਰਾਹੁਲ ਗਾਂਧੀ ਨੇ ਵੀ ਦੇਸ਼ ਵਾਸੀਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਨਾਲ ਜੁੜੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਰਾਹੁਲ ਨੇ ਆਪਣੇ ਟਵੀਟ ਵਿੱਚ ਲਿਖਿਆ, “ਸਾਡੇ ਦੇਸ਼ ਦੀ ਵਿਭਿੰਨਤਾ ਦੇ ਸਾਰੇ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਤੁਹਾਨੂੰ ਬਹੁਤ-ਬਹੁਤ ਵਧਾਈਆਂ ! ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੋ – ਸੁਰੱਖਿਅਤ ਰਹੋ।”

ਇਹ ਵੀ ਦੇਖੋ: ਭਾਜਪਾ ਆਗੂ ਨੇ ਪੱਤਰਕਾਰ ਨੂੰ ਕਿਹਾ “ਮਾਲਵੇ ਦਾ ਪੇਂਡੂ”! ਕਹਿੰਦਾ “ਬੰਦ ਕਰਨ ਵਾਲਿਆਂ ਦੇ ਮਾਰੋ ਛਿੱਤਰ”

The post PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ, ਕਿਹਾ- ਹਰ ਕਿਸੇ ਦੇ ਜੀਵਨ ‘ਚ ਨਵਾਂ ਜੋਸ਼ ਭਰੇ ਇਹ ਤਿਓਹਾਰ appeared first on Daily Post Punjabi.



Previous Post Next Post

Contact Form