PM ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ਦੇ ਕੋਰੋਨਾ ਤੋਂ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

PM Modi tweets best wishes: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕੋਰੋਨਾ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ । ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ,”ਮੈਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜਲਦੀ ਹੀ ਕੋਵਿਡ-19 ਤੋਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਕੋਰੋਨਾ ਵੈਕਸੀਨ ਲੈਣ ਦੇ ਇੱਕ ਬਾਅਦ ਹੀ PM ਇਮਰਾਨ ਖਾਨ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

ਜ਼ਿਕਰਯੋਗ ਹੈ ਕਿ 68 ਸਾਲਾਂ ਪ੍ਰਧਾਨਮੰਤਰੀ ਇਮਰਾਨ ਖਾਨ ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ । ਪਾਕਿਸਤਾਨ ਦੇ ਸਿਹਤ ਮੰਤਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ । ਇਸ ਤੋਂ ਠੀਕ ਇਕ ਦਿਨ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੂੰ ਸਾਇਨੋਫਾਰਮ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਸੀ। ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਘਰ ਵਿੱਚ ਹੀ ਕੁਆਰੰਟੀਨ ਹੋ ਗਏ ਹਨ।

PM Modi tweets best wishes
PM Modi tweets best wishes

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 3,876 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਦੇ ਨਾਲ ਦੇਸ਼ ਵਿੱਚ ਲਾਗ ਦੀ ਦਰ 9.4 ਪ੍ਰਤੀਸ਼ਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 6,23,135 ਲੋਕ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ । ਪਿਛਲੇ 24 ਘੰਟਿਆਂ ਦੌਰਾਨ 40 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 13,799 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਕੁੱਲ 5,79,760 ਲੋਕ ਇਸ ਲਾਗ ਤੋਂ ਠੀਕ ਹੋ ਚੁੱਕੇ ਹਨ। 2,122 ਮਰੀਜ਼ਾਂ ਦੀ ਹਾਲਤ ਗੰਭੀਰ ਹੈ।

ਇਹ ਵੀ ਦੇਖੋ: ਸਿੰਘੂ ਬਾਰਡਰ ‘ਤੇ ਕਿਸਾਨ ਮੋਰਚੇ ਵਾਲੀ ਥਾਂ ਦੀ ਬਦਲੀ ਨੁਹਾਰ , ਵੇਖੋ ਘਰ ਵਰਗਾ ਮਾਹੌਲ ਸਿਰਜ ਤਾ ਕਿਸਾਨਾਂ ਨੇ

The post PM ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ਦੇ ਕੋਰੋਨਾ ਤੋਂ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ appeared first on Daily Post Punjabi.



source https://dailypost.in/news/national/pm-modi-tweets-best-wishes/
Previous Post Next Post

Contact Form