ਪਾਕਿਸਤਾਨੀ ਸੁਪਰੀਮ ਕੋਰਟ ਦੀ PM ਇਮਰਾਨ ਖਾਨ ਨੂੰ ਫਟਕਾਰ, ਕਿਹਾ- ‘ਤੁਸੀ ਸਰਕਾਰ ਚਲਾਉਣ ‘ਚ ਅਸਮਰੱਥ’

Pakistan Supreme Court said: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਵਿਰੋਧੀ ਪਾਰਟੀਆਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰਨ ਲਈ ਦਬਾਅ ਪਾ ਰਹੀਆਂ ਹਨ। ਇਸ ਵਿਚਾਲੇ ਹੁਣ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀ ਇਮਰਾਨ ਖਾਨ ‘ਤੇ ਵਰ੍ਹਦਿਆਂ ਉਨ੍ਹਾਂ ਨੂੰ ਫਟਕਾਰ ਲਗਾਈ ਹੈ । ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੀ ਦੇਸ਼ ਇਸ ਤਰ੍ਹਾਂ ਚੱਲੇਗਾ । ਤੁਹਾਡੀ ਸਰਕਾਰ ਦੇਸ਼ ਨੂੰ ਚਲਾਉਣ ਦੇ ਯੋਗ ਨਹੀਂ ਹੈ।

Pakistan Supreme Court said
Pakistan Supreme Court said

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਹ ਗੱਲਾਂ ਇੱਕ ਕੇਸ ਦੀ ਸੁਣਵਾਈ ਦੌਰਾਨ ਕਹੀਆਂ । ਇਹ ਸੁਣਵਾਈ ਜਸਟਿਸ ਕਾਜ਼ੀ ਫੈਜ਼ ਈਸ਼ਾ ਸਮੇਤ ਦੋ ਮੈਂਬਰੀ ਬੈਂਚ ਕਰ ਰਹੀ ਹੈ। ਸੁਪਰੀਮ ਕੋਰਟ ਨੇ ਇਸ ਦੌਰਾਨ ਕਿਹਾ ਕਿ ਪਾਕਿਸਤਾਨ ਸਰਕਾਰ ਪਿਛਲੇ ਦੋ ਮਹੀਨਿਆਂ ਵਿੱਚ Common Interest Council (CII) ਦੀ ਮੀਟਿੰਗ ਨਹੀਂ ਕਰਵਾ ਸਕੀ ਹੈ। ਅਦਾਲਤ ਨੇ ਕਿਹਾ ਕਿ ਬੈਠਕ ਨਾ ਬੁਲਾਉਣਾ ਸਰਕਾਰ ਦੀ ਅਯੋਗਤਾ ਨੂੰ ਦਰਸਾਉਂਦਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜਨਗਣਨਾ ਦੇਸ਼ ਨੂੰ ਚਲਾਉਣ ਲਈ ਇੱਕ ਬੁਨਿਆਦੀ ਜ਼ਰੂਰਤ ਸੀ।

Pakistan Supreme Court said
Pakistan Supreme Court said

ਸੁਣਵਾਈ ਦੌਰਾਨ ਜਸਟਿਸ ਈਸਾ ਨੇ ਕਿਹਾ ਕਿ ਕੀ ਜਨਗਣਨਾ ਦੇ ਨਤੀਜੇ ਜਾਰੀ ਕਰਨਾ ਸਰਕਾਰ ਦੀ ਪਹਿਲ ਵਿੱਚ ਨਹੀਂ ਹੈ? ਤਿੰਨ ਸੂਬਿਆਂ ਵਿੱਚ ਸਰਕਾਰ ਹੋਣ ਦੇ ਬਾਵਜੂਦ ਕੌਂਸਲ ਵਿੱਚ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ? ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਕੋਈ ਵੀ ਸਰਕਾਰ ਦੇਸ਼ ਨੂੰ ਚਲਾਉਣ ਦੇ ਕਾਬਲ ਨਹੀਂ ਹੈ ਜਾਂ ਸਰਕਾਰ ਕੋਈ ਫੈਸਲਾ ਲੈਣ ਵਿੱਚ ਅਸਮਰਥ ਹੈ।

Pakistan Supreme Court said

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਸਤੀਫੇ ਅਤੇ ਦੇਸ਼ ਵਿੱਚ ਚੋਣਾਂ ਦੀ ਮੰਗ ਨੂੰ ਲੈ ਕੇ ਇਸ ਮਹੀਨੇ ਹੋਣ ਵਾਲੀ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਮੁਲਤਵੀ ਕਰਨ ਦਾ ਫੈਸਲਾ ਕੀਤਾ । ਪਾਕਿਸਤਾਨ ਡੈਮੋਕਰੇਟਿਕ ਮੂਵਮੈਂਟ 11 ਵਿਰੋਧੀ ਪਾਰਟੀਆਂ ਦਾ ਗੱਠਜੋੜ ਹੈ ਅਤੇ ਇਸ ਨੇ 26 ਮਾਰਚ ਨੂੰ ਇਸਲਾਮਾਬਾਦ ਵਿੱਚ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।

ਇਹ ਵੀ ਦੇਖੋ: ਕੈਪਟਨ ਨੂੰ ਵਾਅਦੇ ਯਾਦ ਕਰਾਉਣ ਲਈ ਬਦਾਮ ਲੈ ਕੇ ਆਏ ਮੁਲਾਜ਼ਮ, ਦੇਖ ਕੇ ਗੁੱਸੇ ਚ ਆਇਆ ਸਿੰਘ, ਪਾ ‘ਤਾ ਭੜਥੂ

The post ਪਾਕਿਸਤਾਨੀ ਸੁਪਰੀਮ ਕੋਰਟ ਦੀ PM ਇਮਰਾਨ ਖਾਨ ਨੂੰ ਫਟਕਾਰ, ਕਿਹਾ- ‘ਤੁਸੀ ਸਰਕਾਰ ਚਲਾਉਣ ‘ਚ ਅਸਮਰੱਥ’ appeared first on Daily Post Punjabi.



source https://dailypost.in/news/international/pakistan-supreme-court-said/
Previous Post Next Post

Contact Form