ਦਿੱਲੀ ਦੇ ਬਾਰਡਰਾਂ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ 1 ਮਈ ਨੂੰ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਮਨਾਉਣਗੇ ਕਿਸਾਨ

Agitators farmers will celebrate : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 156 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਮੰਗਾਂ ਪੂਰੀਆਂ ਹੋਣ ਤੱਕ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਵੀ ਅੰਦੋਲਨ ਨੂੰ ਜਾਰੀ ਰੱਖਣ ਦੇ ਮੂਡ ਵਿੱਚ ਹਨ। ਅੰਦੋਲਨ ਦੇ ਦੌਰਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨ ਹਰ ਤਿਉਹਾਰ ਅਤੇ ਦਿਵਸ ਵੀ ਉੱਥੇ ਹੀ ਮਨਾ ਰਹੇ ਹਨ। ਇਸ ਦੌਰਾਨ ਹੁਣ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਕਰ ਰਹੇ ਕਿਸਾਨ 1 ਮਈ ਨੂੰ ਕਿਸਾਨ-ਮਜ਼ਦੂਰ ਏਕਤਾ ਦਿਵਸ ਵਜੋਂ ਮਨਾਉਣਗੇ। ਇਸ ਦੇ ਲਈ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਆਨਲਾਈਨ ਮੀਟਿੰਗ ਹੋਈ ਹੈ। ਇੱਥੇ ਪੰਜਾਬ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ 1 ਮਈ ਨੂੰ ਦਿੱਲੀ ਸਰਹੱਦ ਸਮੇਤ ਪੰਜਾਬ-ਹਰਿਆਣਾ ਦੀਆ ਕਈ ਥਾਵਾਂ ‘ਤੇ ਮਨਾਇਆ ਜਾਵੇਗਾ। ਇਸ ਦਿਨ, ਖ਼ਾਸਕਰ ਮਜ਼ਦੂਰ ਆਗੂ ਸਟੇਜ ਸੰਭਾਲਣਗੇ।

Agitators farmers will celebrate
Agitators farmers will celebrate

ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਨੇ ਕਿਹਾ ਕਿ ਅੰਦੋਲਨ ਨੂੰ ਤੋੜਨ ਲਈ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ, ਪਰ ਕਿਸਾਨ ਮਜਬੂਤੀ ਨਾਲ ਅੜੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨਾਂ ਲਈ ਜਿੰਨੇ ਮਾਰੂ ਹਨ, ਓਨੇ ਹੀ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਲਈ ਵੀ ਹਨ। ਬੀਤੇ ਕਈ ਮਹੀਨਿਆਂ ਤੋਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕ, ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਸਾਹਮਣੇ ਚੱਲ ਰਹੇ ਕਿਸਾਨ ਧਰਨਿਆਂ ਵਿੱਚ 1 ਮਈ ਨੂੰ ਕਿਸਾਨਾਂ-ਮਜ਼ਦੂਰਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਂਝੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ।

ਇਹ ਵੀ ਦੇਖੋ : ‘‘ਨਾਚ ਫਰੋਸ਼’’ ਨੇ ਨਸ਼ਰ ਕੀਤੇ Orchestra ਵਾਲੀਆਂ ਕੁੜੀਆਂ ਦੀ ਜਿੰਦਗੀ ਦੇ ਕੌੜੇ ਸੱਚ

The post ਦਿੱਲੀ ਦੇ ਬਾਰਡਰਾਂ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ 1 ਮਈ ਨੂੰ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਮਨਾਉਣਗੇ ਕਿਸਾਨ appeared first on Daily Post Punjabi.



Previous Post Next Post

Contact Form