ਦੇਸ਼ ‘ਚ ਨਹੀਂ ਰੁਕ ਰਹੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ ਸਾਹਮਣੇ ਆਏ 3.52 ਲੱਖ ਨਵੇਂ ਮਾਮਲੇ, 2812 ਮੌਤਾਂ

India reports record 3.52 lakh cases: ਕੋਰੋਨਾ ਵਾਇਰਸ ਲਾਗ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਹਾਹਾਕਾਰ ਮਚਾਈ ਹੋਈ ਹੈ। ਮਹਾਰਾਸ਼ਟਰ ਅਤੇ ਦਿੱਲੀ ਵਿੱਚ ਲਾਕਡਾਊਨ ਤੋਂ ਬਾਅਦ ਵੀ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੁੱਲ ਪੀੜਤਾਂ ਦੀ ਗਿਣਤੀ 1 ਕਰੋੜ 73 ਲੱਖ 13 ਹਜ਼ਾਰ 163 ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ ਕੈਰੋਨਾ ਵਾਇਰਸ ਦੀ ਲਾਗ ਦੇ 3,52,991 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 2812 ਲੋਕਾਂ ਦੀ ਮੌਤ ਹੋ ਚੁੱਕੀ ਹੈ।

India reports record 3.52 lakh cases
India reports record 3.52 lakh cases

ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 1 ਕਰੋੜ 43 ਲੱਖ 4 ਹਜ਼ਾਰ 382 ਲੋਕ ਠੀਕ ਹੋ ਚੁੱਕੇ ਹਨ, ਜਦੋਂਕਿ ਇਸ ਸਮੇਂ 28 ਲੱਖ 13 ਹਜ਼ਾਰ 658 ਸਰਗਰਮ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ 1 ਲੱਖ 95 ਹਜ਼ਾਰ 123 ਹੋ ਗਈ ਹੈ।

India reports record 3.52 lakh cases

ਦੱਸ ਦੇਈਏ ਕਿ ਐਤਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 66,191 ਮਾਮਲੇ ਸਾਹਮਣੇ ਆਏ, ਜਦੋਂ ਕਿ ਇਸ ਦੌਰਾਨ 832 ਲੋਕਾਂ ਦੀ ਮੌਤ ਹੋ ਗਈ । ਪਿਛਲੇ 24 ਘੰਟਿਆਂ ਦੌਰਾਨ 61,450 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ । ਰਾਜ ਵਿੱਚ 6,98,354 ਕਿਰਿਆਸ਼ੀਲ ਕੇਸ ਹਨ, ਜਦੋਂ ਕਿ 35,30,060 ਲੋਕ ਇਲਾਜ ਕਰਵਾ ਕੇ ਤੰਦਰੁਸਤ ਹੋ ਗਏ ਹਨ। ਰਾਜ ਵਿੱਚ ਕੋਰੋਨਾ ਕਾਰਨ 64,760 ਲੋਕਾਂ ਦੀ ਮੌਤ ਹੋ ਗਈ ਹੈ।  ਉੱਥੇ ਹੀ ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 22,933 ਨਵੇਂ ਕੇਸ ਸਾਹਮਣੇ ਆਏ ਅਤੇ 350 ਲੋਕਾਂ ਦੀ ਮੌਤ ਹੋ ਗਈ। 

ਇਹ ਵੀ ਦੇਖੋ: ਨਹਿਰ ਦੀ ਰੇਲਿੰਗ ‘ਤੇ ਲਟਕੀ ਕਾਰ ‘ਚ ਫਸੀਆਂ 5 ਜਾਨਾਂ, ਹਾਦਸਾ ਇੰਨਾਂ ਭਿਆਨਕ ਦੇਖਣ ਵਾਲਿਆਂ ਦੇ ਸੁੱਕ ਗਏ ਸਾਹ

The post ਦੇਸ਼ ‘ਚ ਨਹੀਂ ਰੁਕ ਰਹੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ ਸਾਹਮਣੇ ਆਏ 3.52 ਲੱਖ ਨਵੇਂ ਮਾਮਲੇ, 2812 ਮੌਤਾਂ appeared first on Daily Post Punjabi.



source https://dailypost.in/news/coronavirus/india-reports-record-3-52-lakh-cases/
Previous Post Next Post

Contact Form