ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਸੂਬੇ ‘ਚ ਅਗਲੇ 3 ਮਹੀਨਿਆਂ ਤੱਕ ਸਿਰਫ਼ 5 ਦਿਨ ਖੁੱਲ੍ਹਣਗੇ ਦਫ਼ਤਰ

Madhya Pradesh announces 5 day week: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੁੜ ਤੇਜ਼ ਹੋ ਗਈ ਹੈ। ਜਿਸ ਦੇ ਮੱਦੇਨਜ਼ਰ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਰਾਜਾਂ ਦੀਆਂ ਸਰਕਾਰਾਂ ਵੱਲੋਂ ਸਖਤ ਕਦਮ ਵੀ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਸਰਕਾਰ ਵੱਲੋਂਇੱਕ ਵੱਡਾ ਫੈਸਲਾ ਲਿਆ ਗਿਆ ਹੈ।  ਸੀਐੱਮ ਸ਼ਿਵਰਾਜ ਦੀ ਮੌਜੂਦਗੀ ਵਿੱਚ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਸਾਰੇ ਸਰਕਾਰੀ ਦਫ਼ਤਰ ਆਉਣ ਵਾਲੇ 3 ਮਹੀਨਿਆਂ ਤੱਕ 5 ਦਿਨ ਹੀ ਖੁੱਲ੍ਹਣਗੇ। ਜਿਸ ਤੋਂ ਬਾਅਦ ਦਫ਼ਤਰ ਹੁਣ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ ਅਤੇ ਸ਼ਨੀਵਾਰ ਤੇ ਐਤਵਾਰ ਨੂੰ ਬੰਦ ਰਹਿਣਗੇ।

Madhya Pradesh announces 5 day week
Madhya Pradesh announces 5 day week

ਦਰਅਸਲ, ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੱਧ ਪ੍ਰਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਲਿਆ ਗਿਆ ਹੈ । ਮੱਧ ਪ੍ਰਦੇਸ਼ ਰਾਤ ਦਾ ਕਰਫਿਊ 8 ਅਪ੍ਰੈਲ ਯਾਨੀ ਕਿ ਅੱਜ ਤੋਂ ਸ਼ੁਰੂ ਹੋਵੇਗਾ ਅਤੇ ਅਗਲੇ ਆਦੇਸ਼ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਸਾਰੇ ਸ਼ਹਿਰਾਂ ਵਿੱਚ ਹਰ ਐਤਵਾਰ ਨੂੰ ਲਾਕਡਾਊਨ ਵੀ ਰਹੇਗਾ।

Madhya Pradesh announces 5 day week

ਇਸ ਤੋਂ ਇਲਾਵਾ ਮੀਟਿੰਗ ਵਿੱਚ ਛਿੰਦਵਾੜਾ ਜ਼ਿਲ੍ਹੇ ਵਿੱਚ 8 ਅਪ੍ਰੈਲ ਯਾਨੀ ਕਿ ਅੱਜ ਰਾਤ 8 ਵਜੇ ਤੋਂ ਅਗਲੇ 7 ਸੱਤ ਦਿਨਾਂ ਲਈ ਪੂਰਾ ਲਾਕਡਾਊਨ ਰੱਖਣ ਦਾ ਫ਼ੈਸਲਾ ਵੀ ਕੀਤਾ ਗਿਆ । ਇਸ ਦੇ ਨਾਲ ਹੀ ਸ਼ਾਜਾਪੁਰ ਸ਼ਹਿਰ ਵਿੱਚ ਬੁੱਧਵਾਰ ਰਾਤ 8 ਵਜੇ ਤੋਂ ਅਗਲੇ ਦੋ ਦਿਨਾਂ ਲਈ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਮੁੱਖ ਮੰਤਰੀ ਨੇ ਬੈਠਕ ਦੇ ਬਾਅਦ ਖੁਦ ਟਵੀਟ ਕਰਕੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਸਰਕਾਰੀ ਦਫਤਰ ਅਗਲੇ ਤਿੰਨ ਮਹੀਨਿਆਂ ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਕਾਰਜਸ਼ੀਲ ਰਹਿਣਗੇ । ਦਫਤਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਰਾਤ ਦੇ ਕਰਫਿਊ 8 ਅਪ੍ਰੈਲ ਤੋਂ ਅਗਲੇ ਹੁਕਮ ਸਵੇਰੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਾਜ ਦੇ ਸਾਰੇ ਸ਼ਹਿਰੀ ਇਲਾਕਿਆਂ ਵਿੱਚ ਲਾਗੂ ਰਹਿਣਗੇ । ਅਗਲੇ ਹੁਕਮਾਂ ਤੱਕ ਹਰ ਐਤਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਸ਼ਹਿਰੀ ਇਲਾਕਿਆਂ ਵਿੱਚ ਲਾਕਡਾਊਨ ਰਹੇਗਾ । 

ਇਹ ਵੀ ਦੇਖੋ: ਕੀ ਹੈ ਜੱਗੇ ਡਾਕੂ ਦੀ ਪ੍ਰੇਮ ਕਹਾਣੀ ਦਾ ਕੁਨੈਕਸ਼ਨ ? ਪੁਰਾਣੇ ਜੌੜੇ-ਪੁੱਲਾਂ ਦਾ ਗੀਤਾਂ ‘ਚ ਕਿਉਂ ਹੁੰਦਾ ਹੈ ਜ਼ਿਕਰ ?

The post ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਸੂਬੇ ‘ਚ ਅਗਲੇ 3 ਮਹੀਨਿਆਂ ਤੱਕ ਸਿਰਫ਼ 5 ਦਿਨ ਖੁੱਲ੍ਹਣਗੇ ਦਫ਼ਤਰ appeared first on Daily Post Punjabi.



Previous Post Next Post

Contact Form