ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੱਜ, PM ਮੋਦੀ ਨੇ ਟਵੀਟ ਕਰ ਦਿੱਤੀ ਵਧਾਈ

PM Modi tweeted: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਤੇਗ ਬਹਾਦੁਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ । ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਸਮੂਹ ਸਾਧ-ਸੰਗਤ ਵੱਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕਰ ਕੇ ਵਧਾਈ ਦਿੱਤੀ ਗਈ ਹੈ।  

PM Modi tweeted
PM Modi tweeted

ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ,” ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਤੇ ਦੱਬੇ -ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਕਦੇ ਨਹੀਂ ਝੁਕੇ।  ਉਨ੍ਹਾਂ ਦਾ ਸਰਵਉੱਚ ਤਿਆਗ ਸਭ ਨੂੰ ਸ਼ਕਤੀ ਤੇ ਪ੍ਰੇਰਣਾ ਦਿੰਦਾ ਹੈ।’

PM Modi tweeted

ਦੱਸ ਦੇਈਏ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ 1621 ਈ: ਦੇ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਘਰ ਮਾਤਾ ਨਾਨਕੀ ਜੀ ਦੇ ਕੁੱਖੋਂ ਅੰਮ੍ਰਿਤਸਰ ਵਿਖੇ ਹੋਇਆ। ਸ੍ਰੀ ਗੁਰੂ ਤੇਗ ਬਹਾਦੁਰ ਜੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ ਤੇ ਜਿਸ ਅਸਥਾਨ ‘ਤੇ ਗੁਰੂ ਸਾਹਿਬ ਦਾ ਜਨਮ ਹੋਇਆ ਉਸ ਅਸਥਾਨ ‘ਤੇ ਅੱਜ ਕੱਲ੍ਹ ਗੁਰੂ ਕਾ ਮਹਿਲ ਗੁਰੂਦੁਆਰਾ ਸਾਹਿਬ ਸਥਿਤ ਹੈ। ਸ੍ਰੀ ਗੁਰੂ ਤੇਗ ਬਹਾਦੁਰ ਜੀ ਬਹੁਤ ਹੀ ਤਿਆਗੀ ਸੁਭਾਅ ਦੇ ਸਨ ਅਤੇ ਹਮੇਸ਼ਾ ਉਸ ਪ੍ਰਮਾਤਮਾ ਦੀ ਭਗਤੀ ‘ਚ ਲੀਨ ਰਹਿੰਦੇ ਸੀ।

ਇਹ ਵੀ ਦੇਖੋ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਨਿਵਾਉਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦੇਖੋ LIVE

The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੱਜ, PM ਮੋਦੀ ਨੇ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.



Previous Post Next Post

Contact Form