Capt Amarinder Singh tweeted: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਤੇਗ ਬਹਾਦੁਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ । ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਸਮੂਹ ਸਾਧ-ਸੰਗਤ ਵੱਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਕੇ ਵਧਾਈ ਦਿੱਤੀ ਗਈ ਹੈ ।
ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ,”ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਮਹੱਤਵਪੂਰਣ ਪਾਠ ਸਿਖਾਇਆ । ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਗੁਰੂ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਆਪਣੇ ਘਰ ਮਨਾਓ ਅਤੇ ਸਵੇਰੇ 11:45 ਵਜੇ ‘ਸਰਬੱਤ ਦੇ ਭਲੇ ਲਈ ਅਰਦਾਸ’ ਲਈ ਮੇਰੇ ਨਾਲ ਆਨਲਾਈਨ ਜੁੜੋ ।”
ਦੱਸ ਦੇਈਏ ਕਿ ਦੱਸ ਦੇਈਏ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ 1621 ਈ: ਦੇ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਘਰ ਮਾਤਾ ਨਾਨਕੀ ਜੀ ਦੇ ਕੁੱਖੋਂ ਅੰਮ੍ਰਿਤਸਰ ਵਿਖੇ ਹੋਇਆ। ਸ੍ਰੀ ਗੁਰੂ ਤੇਗ ਬਹਾਦੁਰ ਜੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ ਤੇ ਜਿਸ ਅਸਥਾਨ ‘ਤੇ ਗੁਰੂ ਸਾਹਿਬ ਦਾ ਜਨਮ ਹੋਇਆ ਉਸ ਅਸਥਾਨ ‘ਤੇ ਅੱਜ ਕੱਲ੍ਹ ਗੁਰੂ ਕਾ ਮਹਿਲ ਗੁਰੂਦੁਆਰਾ ਸਾਹਿਬ ਸਥਿਤ ਹੈ। ਸ੍ਰੀ ਗੁਰੂ ਤੇਗ ਬਹਾਦੁਰ ਜੀ ਬਹੁਤ ਹੀ ਤਿਆਗੀ ਸੁਭਾਅ ਦੇ ਸਨ ਅਤੇ ਹਮੇਸ਼ਾ ਉਸ ਪ੍ਰਮਾਤਮਾ ਦੀ ਭਗਤੀ ‘ਚ ਲੀਨ ਰਹਿੰਦੇ ਸੀ।
ਇਹ ਵੀ ਦੇਖੋ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਨਿਵਾਉਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦੇਖੋ LIVE
The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.