ਅੰਡਰਵਰਲਡ ਡੌਨ ਛੋਟਾ ਰਾਜਨ ਵੀ ਆਇਆ ਕੋਰੋਨਾ ਦੀ ਚਪੇਟ ‘ਚ, ਇਲਾਜ ਲਈ ਦਿੱਲੀ ਦੇ AIIMS ‘ਚ ਦਾਖਲ

Underworld don Chhota Rajan: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਨਾਲ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਵਿਚਾਲੇ ਅੰਡਰਵਰਲਡ ਡੌਨ ਛੋਟਾ ਰਾਜਨ ਵੀ ਕੋਰੋਨਾ ਪਾਜ਼ੀਟਿਵ ਹੋ ਗਿਆ ਹੈ। ਜਿਸ ਤੋਂ ਬਾਅਦ ਉਸਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਸੋਮਵਾਰ ਨੂੰ ਦਿੱਲੀ ਦੀ ਸੈਸ਼ਨ ਕੋਰਟ ਨੂੰ ਦਿੱਤੀ । ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ । ਰਾਜਨ 2015 ਵਿੱਚ ਇੰਡੋਨੇਸ਼ੀਆ ਦੇ ਬਾਲੀ ਤੋਂ ਹਵਾਲਗੀ ਕਰਨ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ । ਮੁੰਬਈ ਵਿੱਚ ਉਸਦੇ ਖਿਲਾਫ ਦਰਜ ਸਾਰੇ ਮਾਮਲੇ ਸੀਬੀਆਈ ਨੂੰ ਟਰਾਂਸਫਰ ਕਰ ਦਿੱਤੇ ਗਏ ਹਨ ਅਤੇ ਉਸ ‘ਤੇ ਮੁਕੱਦਮਾ ਚਲਾਉਣ ਲਈ ਇੱਕ ਵਿਸ਼ੇਸ਼ ਅਦਾਲਤ ਕਾਇਮ ਕੀਤੀ ਗਈ ਹੈ।

Underworld don Chhota Rajan
Underworld don Chhota Rajan

ਤਿਹਾੜ ਦੇ ਸਹਾਇਕ ਜੇਲਰ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਉਹ ਕੇਸ ਦੀ ਸੁਣਵਾਈ ਦੇ ਸਬੰਧ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਰਾਜਨ ਨੂੰ ਪੇਸ਼ ਨਹੀਂ ਕਰ ਸਕਦੇ, ਕਿਉਂਕਿ ਗੈਂਗਸਟਰ ਕੋਵਿਡ-19 ਨਾਲ ਪੀੜਤ ਹੋ ਗਿਆ ਹੈ ਅਤੇ ਏਮਜ਼ ਵਿੱਚ ਦਾਖਲ ਹੈ ।

Underworld don Chhota Rajan

ਇਸ ਦੇ ਨਾਲ ਹੀ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿੱਚ ਬੰਦ ਬਿਹਾਰ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਵੀ ਕੋਰੋਨਾ ਨਾਲ ਪੀੜਤ ਹਨ। ਉਸ ਦਾ ਜੇਲ੍ਹ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਪਰ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਦੀਨਦਿਆਲ ਉਪਾਧਿਆਏ ਹਸਪਤਾਲ ਭੇਜਿਆ ਗਿਆ ਹੈ । ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਗ ਵਾਲੇ ਕੈਦੀਆਂ ਲਈ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ । 

ਇਹ ਵੀ ਦੇਖੋ: ਮਰੀਜ਼ਾਂ ਨੂੰ 10-10 ਮਿੰਟ ਕਰਕੇ ਲਾਈ ਜਾ ਰਹੀ ਆਕਸੀਜਨ, ਪੰਜਾਬ ਦੇ ਹਾਲਤ ਹੋਏ ਬੱਦਤਰ, 27 ਸਾਲ ਦੇ ਮੁੰਡੇ ਦੀ ਮੌਤ

The post ਅੰਡਰਵਰਲਡ ਡੌਨ ਛੋਟਾ ਰਾਜਨ ਵੀ ਆਇਆ ਕੋਰੋਨਾ ਦੀ ਚਪੇਟ ‘ਚ, ਇਲਾਜ ਲਈ ਦਿੱਲੀ ਦੇ AIIMS ‘ਚ ਦਾਖਲ appeared first on Daily Post Punjabi.



source https://dailypost.in/news/national/underworld-don-chhota-rajan/
Previous Post Next Post

Contact Form