Deep Sidhu’s bail hearing : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਅੱਜ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ । ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਇਹ ਕੇਸ ਜ਼ਿਲ੍ਹਾ ਅਤੇ ਸੈਸ਼ਨ ਜੱਜ (ਹੈਡਕੁਆਟਰ) ਨੂੰ ਵਾਪਸ ਤਬਦੀਲ ਕਰ ਦਿੱਤਾ ਗਿਆ ਹੈ ਤੇ ਹੁਣ ਉਹ ਕੇਸ ਦੀ ਸੁਣਵਾਈ ਕਰਨਗੇ । ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ । ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਿਸ ਵਲੋਂ ਗਿਰਫ਼ਤਾਰ ਕਰਲਿਆ ਗਿਆ ਤੇ ਹੁਣ ਦਿੱਲੀ ਕੋਰਟ ਨੇ ਗਣਤੰਤਰ ਦਿਵਸ ਵਿਖੇ ਕਿਸਾਨ ਟਰੈਕਟਰ ਰੈਲੀ ਦੇ ਸਬੰਧ ਵਿੱਚ ਲਾਲ ਕਿਲ੍ਹਾ ਮਾਮਲੇ ਵਿੱਚ ਦੀਪ ਸਿੱਧੂ ਦੁਆਰਾ ਦਾਇਰ ਜ਼ਮਾਨਤ ਪਟੀਸ਼ਨ ਵਿੱਚ 8 ਅਪ੍ਰੈਲ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ ।

ਅਦਾਲਤ ਨੇ ਰਾਜ ਨੂੰ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ ਹੈ। ਦੇਖਣਾ ਹੋਵੇਗਾ ਕੀ ਅੱਜ ਕੀ ਫੈਂਸਲਾ ਹੋਵੇਗਾ। ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗੌਰਤਲਬ ਹੈ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਹੁਣ ਅੱਜ ਇੱਕ ਵਾਰ ਮੁੜ ਦੀਪ ਸਿੱਧੂ ਦੀ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ।
The post ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ ਤੇ ਕੀ ਹੋਵੇਗਾ ਅਦਾਲਤ ਦਾ ਫੈਸਲਾ ? appeared first on Daily Post Punjabi.
source https://dailypost.in/news/entertainment/deep-sidhus-bail-hearing-2/