Guru Har Rai Ji Gurgaddi Diwas: ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹਨ। ਉਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ । ਉਨ੍ਹਾਂ ਦਾ ਜਨਮ 19 ਮਾਘ ਸੰਮਤ 1686 ਬਿ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ । ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 1642 ਈ: ਵਿੱਚ ਸ੍ਰੀ ਗੁਰੂ ਹਰਿਰਾਏ ਸਾਹਿਬ ਨੂੰ ਗੁਰਗੱਦੀ ‘ਤੇ ਬਿਰਾਜਮਾਨ ਕਰ ਦਿੱਤਾ ਸੀ ।

ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਕਈ ਸਿਆਸੀ ਆਗੂਆਂ ਵੱਲੋਂ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।
ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਮੁਖੀ ਵੱਲੋਂ ਪੰਜਾਬੀ ਵਿੱਚ ਟਵੀਟ ਕਰਕੇ ਸੱਤਵੇਂ ਪਾਤਸ਼ਾਹ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਗਈ ਹੈ । ਦਰਅਸਲ, ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ, ”ਸੱਤਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਹਰਿ ਰਾਏ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ ।”
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਸੱਤਵੇਂ ਪਾਤਸ਼ਾਹ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਗਈ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਵਾਲੇ ਤੇ ਸਮੁੱਚੀ ਮਨੁੱਖਤਾ ਲਈ ਦਵਾਖਾਨੇ ਖੋਲ੍ਹਣ ਵਾਲੇ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ । ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਦਾ ਹੈ।”
The post ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਗੱਦੀ ਦਿਵਸ ਮੌਕੇ CM ਕੇਜਰੀਵਾਲ ਨੇ ਪੰਜਾਬੀ ‘ਚ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.