WHO chief praises PM Modi: ਵਿਸ਼ਵ ਸਿਹਤ ਸੰਗਠਨ (WHO) ਦੇ ਮੁਖੀ ਟੇਡਰੋਸ ਅਧਨੋਮ ਨੇ ਵਿਸ਼ਵ ਸਿਹਤ ਦਿਵਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਦੀ ਪ੍ਰਸ਼ੰਸਾ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕੋਵਿਡ-19 ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਸਾਵਧਾਨੀਆਂ ਵਰਤਣ ਦਾ ਜ਼ਿਕਰ ਕੀਤਾ ਹੈ । ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਹਤ ਦੇ ਖੇਤਰ ਵਿੱਚ ਖੋਜ ਅਤੇ ਨਵੀਨਤਾ ਨੂੰ ਸਮਰਥਨ ਦੇਣ ਲਈ ਦੇਸ਼ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣੀ ਇਮਿਊਨਟੀ ਨੂੰ ਮਜ਼ਬੂਤ ਕਰਨ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਦੀ ਅਪੀਲ ਵੀ ਕੀਤੀ । ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ ਜਨਰਲ ਟੇਡਰੋਸ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਮੋਦੀ ਦੇ ਸੰਦੇਸ਼ ‘ਤੇ ਟਵੀਟ ਕੀਤਾ । ਟੇਡਰੋਸ ਨੇ ਟਵੀਟ ਕੀਤਾ, “ਨਮਸਤੇ ਇੰਡੀਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ… ਜਿਵੇਂ ਕਿ ਤੁਸੀਂ ਦੱਸਿਆ ਹੈ, ਕੋਵਿਡ-19 ਦੇ ਸੰਕਰਮਣ ਨੂੰ ਰੋਕਣ ਵਿੱਚ ਸਾਡੇ ਸਾਰਿਆਂ ਦੀ ਭੂਮਿਕਾ ਹੈ ਅਤੇ ਸਾਨੂੰ ਆਪਣੀ ਸਿਹਤ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਵਿਸ਼ਵ ਸਿਹਤ ਦਿਵਸ ਦੀਆਂ ਮੁਬਾਰਕਾਂ।”

ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਇਸ ਤੋਂ ਪਹਿਲਾਂ ਵੀ ਵੈਕਸੀਨ ਪ੍ਰਤੀ ਭਾਰਤ ਦੀ ਖੁੱਲ੍ਹਦਿਲੀ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਸੀ । ਉਨ੍ਹਾਂ ਨੇ ਕੋਰੋਨਾ ਵਾਇਰਸ ਵਿਰੁੱਧ ਵੈਕਸੀਨ ਨਿਰਪੱਖਤਾ ਦਾ ਸਮਰਥਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਸੀ ਕਿ ਕੋਵੈਕਸ ਪ੍ਰਤੀ ਤੁਹਾਡੀ ਵਚਨਬੱਧਤਾ ਅਤੇ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਦੇਣਾ 60 ਤੋਂ ਵੱਧ ਦੇਸ਼ਾਂ ਦੀ ਮਦਦ ਕਰ ਰਿਹਾ ਹੈ । ਇਹ ਦੇਸ਼ ਆਪਣੇ ਸਿਹਤ ਕਰਮਚਾਰੀਆਂ ਅਤੇ ਹੋਰਾਂ ਦੇ ਟੀਕਾਕਰਨ ਦਾ ਕੰਮ ਸ਼ੁਰੂ ਕਰਨ ਦੇ ਯੋਗ ਹਨ।
The post ਕੋਰੋਨਾ ਖਿਲਾਫ਼ ਗਲੋਬਲ ਲੜਾਈ ‘ਚ WHO ਮੁਖੀ ਨੇ ਮੁੜ ਕੀਤੀ PM ਮੋਦੀ ਦੀ ਤਾਰੀਫ਼, ਕਿਹਾ… appeared first on Daily Post Punjabi.
source https://dailypost.in/news/international/who-chief-praises-pm-modi/