India reports over 3.11 lakh new cases: ਕੋਰੋਨਾ ਦੀ ਦੂਜੀ ਲਹਿਰ ਵਿੱਚ ਸੰਕਰਮਣ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜਾਂ ਦੁਆਰਾ ਲਗਾਈਆਂ ਗਈਆਂ ਪਾਬੰਦੀਆਂ ਦਾ ਅਸਰ ਹੁਣ ਕੋਰੋਨਾ ਗ੍ਰਾਫ ‘ਤੇ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਦੇਸ਼ ਵਿੱਚ ਹੁਣ ਕੋਰੋਨਾ ਦੀ ਰਫਤਾਰ ਘਟਦੀ ਹੋਈ ਨਜ਼ਰ ਆ ਰਹੀ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,11,170 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4077 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ ।
ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 2 ਕਰੋੜ 46 ਲੱਖ 84 ਹਜ਼ਾਰ 77 ਹੋ ਗਈ ਹੈ, ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 4077 ਮੌਤਾਂ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਕਾਰਨ ਆਪਣੀ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ 70 ਲੱਖ 284 ਤੱਕ ਪਹੁੰਚ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 36 ਲੱਖ 18 ਹਜ਼ਾਰ 458 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 7 ਲੱਖ 95 ਹਜ਼ਾਰ 335 ਮਰੀਜ਼ ਠੀਕ ਹੋ ਚੁੱਕੇ ਹਨ । ਕੋਰੋਨਾ ਕਾਰਨ ਹੁਣ ਤੱਕ ਦੇਸ਼ ਵਿੱਚ 2 ਲੱਖ 70 ਹਜ਼ਾਰ 284 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਤੋ ਇਲਾਵਾ ਮਹਾਰਾਸ਼ਟਰ ਵਿੱਚ ਵੀ ਕੋਰੋਨਾ ਤੋਂ ਰਾਹਤ ਮਿਲੀ ਹੈ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 34,848 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 53,44,063 ਹੋ ਗਈ ਹੈ, ਜਦਕਿ 960 ਹੋਰ ਮਰੀਜ਼ਾਂ ਦੀ ਮੌਤ ਦੀ ਗਿਣਤੀ 80,512 ਤੱਕ ਪਹੁੰਚ ਗਈ ਹੈ । ਸਿਹਤ ਵਿਭਾਗ ਅਨੁਸਾਰ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਦੌਰਾਨ 59,073 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ।
ਇਹ ਵੀ ਦੇਖੋ: ਘਰ ਦੀ ਛੱਤ ‘ਤੇ ਪੂਰਾ ਦਾ ਪੂਰਾ ਖੇਤ! ਹੁਣ Oxygen ਵੀ ਮਿਲ ਰਹੀ ਹੈ,ਖਾਲਸ ਫੱਲ ਵੀ ਤੇ ਸਬਜੀਆਂ ਵੀ
The post ਦੇਸ਼ ‘ਚ ਘਟੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ ਸਾਹਮਣੇ ਆਏ 3.11 ਲੱਖ ਨਵੇਂ ਮਾਮਲੇ, 4077 ਮਰੀਜ਼ਾਂ ਦੀ ਮੌਤ appeared first on Daily Post Punjabi.
source https://dailypost.in/news/national/india-reports-over-3-11-lakh-new-cases/