ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ

11 patients die in Andhra Pradesh: ਆਂਧਰਾ ਪ੍ਰਦੇਸ਼ ਵਿੱਚ ਇੱਕ ਹਸਪਤਾਲ ਦੇ ICU ਵਾਰਡ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ 11 ਮਰੀਜ਼ਾਂ ਦੀ ਮੌਤ ਹੋ ਗਈ । ਇਹ ਘਟਨਾ ਸੋਮਵਾਰ ਰਾਤ ਤਿਰੂਪਤੀ ਦੇ ਰੁਈਆ ਸਰਕਾਰੀ ਹਸਪਤਾਲ ਵਿੱਚ ਵਾਪਰੀ । ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕਰਦਿਆਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

11 patients die in Andhra Pradesh
11 patients die in Andhra Pradesh

ਮੀਡੀਆ ਰਿਪੋਰਟ ਦੇ ਅਨੁਸਾਰ ਜ਼ਿਲ੍ਹਾ ਕੁਲੈਕਟਰ ਐਮ ਹਰੀ ਨਰਾਇਣਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਕਸੀਜਨ ਸਪੋਰਟ ਇਲਾਜ ਕਰਵਾ ਰਹੇ 11 ਮਰੀਜ਼ਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਤਿਰੂਪਤੀ, ਚਿਤੂਰ, ਨੈਲੌਰ ਅਤੇ ਕੜਾਪਾ ਦੇ ਹਸਪਤਾਲਾਂ ਵਿੱਚ ਲਗਭਗ ਇੱਕ ਹਜ਼ਾਰ ਦੇ ਕਰੀਬ ਕੋਵਿਡ ਮਰੀਜ਼ਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 13 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

11 patients die in Andhra Pradesh
11 patients die in Andhra Pradesh

ਉਨ੍ਹਾਂ ਦੱਸਿਆ ਕਿ ਆਕਸੀਜਨ ਸਿਲੰਡਰ ਨੂੰ ਮੁੜ ਲੋਡ ਕਰਨ ਵਿੱਚ ਪੰਜ ਮਿੰਟ ਦਾ ਸਮਾਂ ਲੱਗ ਗਿਆ, ਜਿਸ ਕਾਰਨ ਆਕਸੀਜਨ ਸਪਲਾਈ ਘੱਟ ਹੋਣ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ । ਹਰੀ ਨਰਾਇਣਨ ਨੇ ਕਿਹਾ, “ਪੰਜ ਮਿੰਟਾਂ ਦੇ ਅੰਦਰ ਆਕਸੀਜਨ ਦੀ ਸਪਲਾਈ ਬਹਾਲ ਹੋ ਗਈ ਅਤੇ ਹੁਣ ਸਭ ਕੁਝ ਆਮ ਵਾਂਗ ਹੋ ਗਿਆ ਹੈ । ਇਸ ਦੇ ਕਾਰਨ ਅਸੀਂ ਵਧੇਰੇ ਮਰੀਜ਼ਾਂ ਦੀ ਮੌਤ ਨੂੰ ਰੋਕਣ ਦੇ ਯੋਗ ਹੋ ਸਕੇ।” ਲਗਭਗ 30 ਡਾਕਟਰਾਂ ਨੂੰ ਮਰੀਜ਼ਾਂ ਦੀ ਨਿਗਰਾਨੀ ਲਈ ਤੁਰੰਤ ਆਈਸੀਯੂ ਭੇਜਿਆ ਗਿਆ।

11 patients die in Andhra Pradesh

ਦੱਸ ਦੇਈਏ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹਸਪਤਾਲ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ ਅਤੇ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਕੁਲੈਕਟਰ ਨਾਲ ਗੱਲ ਕੀਤੀ ਅਤੇ ਹਦਾਇਤ ਦਿੱਤੀ ਕਿ ਇਸ ਘਟਨਾ ਦੀ ਵਿਸਥਾਰਤ ਜਾਂਚ ਹੋਣੀ ਚਾਹੀਦੀ ਹੈ। ਜਗਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ।

ਇਹ ਵੀ ਦੇਖੋ: Amritsar ‘ਚ ਪੰਜ ਡਾਕਟਰਾਂ ਦੀ ਰਿਪੋਰਟ Positive ਆਉਣ ਤੋਂ ਬਾਅਦ ਮਚਿਆ ਹੜਕੰਪ, ਦੂਜੇ ਦਿਨ ਨਿਕਲੇ Negative

The post ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ appeared first on Daily Post Punjabi.



source https://dailypost.in/news/national/11-patients-die-in-andhra-pradesh/
Previous Post Next Post

Contact Form