ਚੋਣਾਂ ਦੇ ਨਤੀਜ਼ੇ ਆਉਂਦਿਆਂ ਹੀ ਪੈਟਰੋਲ-ਡੀਜ਼ਲ ਦੀਆ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ

Petrol diesel price hike : ਪਿੱਛਲੇ ਮਹੀਨੇ ਦੇਸ਼ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ, ਜਿਨ੍ਹਾਂ ਦੇ ਨਤੀਜੇ 2 ਮਈ ਨੂੰ ਐਲਾਨੇ ਗਏ ਹਨ। ਪਰ ਇਸ ਦੌਰਾਨ ਦਿਲਚਸਪ ਗੱਲ ਇਹ ਹੈ ਕੇ ਵੋਟਾਂ ਪੈਣ ਲੈ ਕੇ ਨਤੀਜੇ ਆਉਣ ਤੱਕ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ, ਪਰ ਹੁਣ ਨਤੀਜਿਆਂ ਦੇ 2 ਦਿਨ ਬਾਅਦ ਹੀ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੱਛਮੀ ਬੰਗਾਲ ਵਿੱਚ ਚੋਣ ਨਤੀਜੇ ਆਉਂਦਿਆਂ ਹੀ ਕੋਲਕਾਤਾ ਵਿੱਚ ਪੈਟਰੋਲ ਦੀ ਇੱਕ ਲੀਟਰ ਦੀ ਕੀਮਤ ਵਿੱਚ 14 ਪੈਸੇ ਦਾ ਵਾਧਾ ਹੋਇਆ ਹੈ। ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਹੁਣ 90.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 17 ਪੈਸੇ ਵੱਧ ਕੇ 83.78 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਬੰਗਾਲ ਤੋਂ ਇਲਾਵਾ ਅਸਾਮ, ਕੇਰਲ, ਤਾਮਿਲਨਾਡੂ, ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਵਿੱਚ ਪੰਚਾਇਤੀ ਚੋਣਾਂ ਦੇ ਨਤੀਜੇ ਆਏ ਹਨ।

Petrol diesel price hike
Petrol diesel price hike

ਇਸ ਨਾਲ ਤੇਲ ਕੰਪਨੀਆਂ ਨੇ ਪੈਟਰੋਲ ਡੀਜ਼ਲ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਪੈਟਰੋਲ ਹੁਣ ਦਿੱਲੀ ਵਿੱਚ 90.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.91 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਇਹ ਲਗਾਤਾਰ 18 ਵਾਂ ਦਿਨ ਸੀ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਸੋਧ ਨਹੀਂ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 2021 ਵਿੱਚ 26 ਵਾਰ ਵਧੀਆਂ ਸਨ, ਇਸ ਸਾਲ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 7.46 ਰੁਪਏ ਅਤੇ 7.60 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਇਹ ਵੀ ਦੇਖੋ : Big Breaking : ਪੰਜਾਬ ‘ਚ lockdown ਤੇ ਆ ਗਿਆ ਫੈਸਲਾ, ਸਖਤੀ ਹੋਰ ਵਧੇਗੀ !

The post ਚੋਣਾਂ ਦੇ ਨਤੀਜ਼ੇ ਆਉਂਦਿਆਂ ਹੀ ਪੈਟਰੋਲ-ਡੀਜ਼ਲ ਦੀਆ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ appeared first on Daily Post Punjabi.



Previous Post Next Post

Contact Form