Congress MP Rajeev Satav dies: ਸੀਨੀਅਰ ਕਾਂਗਰਸੀ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ । ਉਹ ਸਿਰਫ 46 ਸਾਲਾਂ ਦੇ ਸੀ। ਸਾਤਵ ਨੂੰ ਪਿਛਲੇ ਮਹੀਨੇ ਹੀ ਕੋਰੋਨਾ ਹੋਇਆ ਸੀ।
ਪਿਛਲੇ ਕੁਝ ਦਿਨਾਂ ਤੋਂ ਪੁਣੇ ਦੇ ਇੱਕ ਹਸਪਤਾਲ ਵਿੱਚ ਉਹ ਵੈਂਟੀਲੇਟਰ ਸਪੋਰਟ ‘ਤੇ ਸੀ । ਦੱਸਿਆ ਜਾ ਰਿਹਾ ਹੈ ਕਿ ਸਾਤਵ ਕੋਰੋਨਾ ਦੇ ਨਵੇਂ ਵੈਰੀਐਂਟ ਤੋਂ ਪੀੜਤ ਸੀ।
ਦਰਅਸਲ, ਕਾਂਗਰਸ ਆਗੂ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਾਤਵ 22 ਅਪ੍ਰੈਲ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ । ਦੱਸਿਆ ਜਾ ਰਿਹਾ ਹੈ ਕਿ ਸਾਤਵ ਨੂੰ ਬਾਅਦ ਵਿੱਚ ਕੋਰੋਨਾ ਦੇ ਨਵੇਂ ਵੈਰੀਐਂਟ ਦੀ ਇਨਫੈਕਸ਼ਨ ਹੋ ਗਈ ਸੀ। ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਸੀ। ਜਿਸ ਕਾਰਨ ਉਨ੍ਹਾਂ ਨੂੰ ਪੁਣੇ ਦੇ ਜਹਾਂਗੀਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਵੈਂਟੀਲੇਟਰ ਸਪੋਰਟ ‘ਤੇ ਸੀ।
ਰਾਜਵ ਸਾਤਵ ਦੀ ਮੌਤ ਤੋਂ ਬਾਅਦ ਕਾਂਗਰਸ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਲਿਖਿਆ ਹੈ- ਰਾਜੀਵ ਸਾਤਵ ਦੀ ਸਾਦਗੀ, ਬੇਮਿਸਾਲ ਮੁਸਕਰਾਹਟ, ਜ਼ਮੀਨੀ ਸੰਪਰਕ, ਲੀਡਰਸ਼ਿਪ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਦੋਸਤੀ ਹਮੇਸ਼ਾ ਯਾਦ ਆਵੇਗੀ ।
ਇਸ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਮੌਤ ‘ਤੇ ਸੋਗ ਪ੍ਰਗਟਾਉਂਦਿਆਂ ਲਿਖਿਆ,” ਮੈਨੂੰ ਆਪਣੇ ਦੋਸਤ ਰਾਜੀਵ ਸਾਤਵ ਨੂੰ ਗੁਆਉਣ ਦਾ ਬਹੁਤ ਦੁੱਖ ਹੈ । ਇਕ ਨੇਤਾ ਵਜੋਂ ਉਨ੍ਹਾਂ ਕੋਲ ਕਾਫ਼ੀ ਸਮਰੱਥਾ ਸੀ। ਉਨ੍ਹਾਂ ਨੇ ਕਾਂਗਰਸ ਦੇ ਆਦਰਸ਼ਾਂ ਨੂੰ ਅੱਗੇ ਵਧਾਇਆ ।”
ਇਹ ਵੀ ਦੇਖੋ: BIG NEWS: ਜਗਰਾਓਂ ‘ਚ ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਚਲਾਈਆਂ ਗੋਲੀਆਂ, ਦੋ ਦੀ ਮੌਤ
The post ਕਾਂਗਰਸ ਸੰਸਦ ਮੈਂਬਰ ਰਾਜੀਵ ਸਾਤਵ ਦਾ ਕੋਰੋਨਾ ਕਾਰਨ ਦਿਹਾਂਤ, ਪੁਣੇ ਦੇ ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ appeared first on Daily Post Punjabi.
source https://dailypost.in/news/punjab/congress-party-punjab/congress-mp-rajeev-satav-dies/