ਬੇਅਦਬੀ ਮਾਮਲਿਆਂ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਦੇ ਵੱਖ-ਵੱਖ ਗਰੁੱਪਾਂ ‘ਚ ਮੀਟਿੰਗਾਂ ਦੀਆਂ ਖ਼ਬਰਾਂ

ਬੇਅਦਬੀਆਂ ਦੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਦੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖ਼ਿਲਾਫ਼ ਬਗ਼ਾਵਤ ਭਖਣ ਲੱਗੀ ਹੈ। ਬੇਅਦਬੀ ਦੇ ਮੁੱਦੇ ‘ਤੇ ਸਭ ਤੋਂ ਵੱਧ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਆਗੂਆਂ ਖ਼ਿਲਾਫ਼ ਝੰਡਾ ਬੁਲੰਦ ਕਰਨ ਵਾਲੇ ਵਿਧਾਇਕਾਂ, ਮੰਤਰੀਆਂ ਵੱਲੋਂ ਪੰਚਕੂਲਾ ਵਿਖੇ ਇਕ ਗੁਪਤ ਮੀਟਿੰਗ ਕੀਤੇ ਜਾਣ ਦੀ ਚਰਚਾ ਹੈ। ਖ਼ਬਰਾਂ ਅਨੁਸਾਰ ਇਸ ਮੀਟਿੰਗ ਵਿਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਤੇ ਕੁਝ ਹੋਰ ਵਿਧਾਇਕ ਸ਼ਾਮਲ ਹੋਏ। ਇਹ ਵੀ ਚਰਚਾ ਹੈ ਕਿ ਪਿਛਲੇ ਦੋ ਦਿਨਾਂ ਤੋਂ ਵਿਧਾਇਕ ਅਲੱਗ- ਅਲੱਗ ਗਰੁੱਪਾਂ ਵਿਚ ਮੀਟਿੰਗਾਂ ਕਰ ਰਹੇ ਹਨ।



source https://punjabinewsonline.com/2021/05/07/%e0%a8%ac%e0%a9%87%e0%a8%85%e0%a8%a6%e0%a8%ac%e0%a9%80-%e0%a8%ae%e0%a8%be%e0%a8%ae%e0%a8%b2%e0%a8%bf%e0%a8%86%e0%a8%82-%e0%a8%a8%e0%a9%82%e0%a9%b0-%e0%a8%b2%e0%a9%88-%e0%a8%95%e0%a9%87-%e0%a8%95/
Previous Post Next Post

Contact Form