Plea in Bombay High Court seeks: ਸੀਰਮ ਇੰਸਟੀਚਊਟ ਆਫ ਇੰਡੀਆ ਦੇ CEO ਅਦਾਰ ਪੂਨਾਵਾਲਾ ਅਤੇ ਉਸ ਦੇ ਪਰਿਵਾਰ ਨੂੰ Z ਪਲੱਸ ਸੁਰੱਖਿਆ ਦੇਣ ਲਈ ਬੰਬੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਦੱਤਾ ਮਨੇ ਨੇ ਕਿਹਾ ਹੈ ਕਿ ਮੀਡੀਆ ਰਿਪੋਰਟਾਂ ਦੇ ਅਨੁਸਾਰ ਅਦਾਰ ਪੂਨਾਵਾਲਾ ਨੂੰ ਜੋ ਧਮਕੀਆਂ ਦਿੱਤੀਆਂ ਗਈਆਂ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੂਨਵਾਲਾ ਅਤੇ ਉਸਦੇ ਪਰਿਵਾਰ ਨੂੰ Z ਪਲੱਸ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ।

ਪਟੀਸ਼ਨਕਰਤਾ ਨੇ ਅਦਾਲਤ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਸ਼ਿਕਾਇਤ ਦੇ ਅਧਾਰ ‘ਤੇ ਸਰਕਾਰ ਅਤੇ ਪੁਣੇ ਪੁਲਿਸ ਕਮਿਸ਼ਨਰ ਨੂੰ ਇਸ ਮਾਮਲੇ ਵਿੱਚ FIR ਦਰਜ ਕਰਨ ਦੇ ਆਦੇਸ਼ ਦਿੱਤੇ ਜਾਣੇ ਚਾਹੀਦੇ ਹਨ । ਜਦ ਤੱਕ ਉਨ੍ਹਾਂ ਦੀ ਪਟੀਸ਼ਨ ‘ਤੇ ਆਦੇਸ਼ ਨਹੀਂ ਆ ਜਾਂਦਾ, ਉਦੋਂ ਤੱਕ ਪੂਨਾਵਾਲਾ ਅਤੇ ਉਸਦੇ ਪਰਿਵਾਰ ਨੂੰ ਪੁਲਿਸ ਦੀ ਢੁੱਕਵੀਂ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਸੀਰਮ ਇੰਸਟੀਚਿਊਟ ਅਤੇ ਹੋਰ ਜਾਇਦਾਦਾਂ ‘ਤੇ ਪੁਲਿਸ ਤਾਇਨਾਤ ਕਰਨ ਦੀ ਮੰਗ ਵੀ ਕੀਤੀ ਗਈ ਹੈ।

ਦੱਸ ਦੇਈਏ ਕਿ ਐਂਟੀ-ਕੋਰੋਨਾ ਟੀਕਾ ਕੋਵਿਸ਼ਿਲਡ ਦੇ ਨਿਰਮਾਤਾ ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲਾ ਨੇ ਖ਼ੁਦ ਦੱਸਿਆ ਸੀ ਕਿ ਉਨ੍ਹਾਂ ਨੂੰ ਵੈਕਸੀਨ ਲਈ ਦੇਸ਼ ਦੇ ਸ਼ਕਤੀਸ਼ਾਲੀ ਲੋਕਾਂ ਵੱਲੋਂ ਧਮਕੀ ਦਿੱਤੀ ਜਾ ਰਹੀ ਹੈ । ਇਸ ਲਈ ਉਹ ਹੁਣ ਬ੍ਰਿਟੇਨ ਤੋਂ ਭਾਰਤ ਵਾਪਸ ਨਹੀਂ ਆਉਣਗੇ। ਦੇਸ਼ ਵਿੱਚ ਮਹਾਂਮਾਰੀ ਰੁਕੀ ਨਹੀਂ ਰਹੀ ਹੈ, ਟੀਕਿਆਂ ਦੀ ਘਾਟ ਹੋ ਰਹੀ ਹੈ। ਇਸ ਦੌਰਾਨ ਟੀਕੇ ਲਈ ਦਬਾਅ ਅਤੇ ਧਮਕੀਆਂ ਭਰੀਆਂ ਫੋਨ ਕਾਲਾਂ ਚਿੰਤਾ ਦਾ ਕਾਰਨ ਬਣ ਰਹੀਆਂ ਹਨ।
The post ਸੀਰਮ ਇੰਸਟੀਚਊਟ ਆਫ ਇੰਡੀਆ ਦੇ CEO ਅਦਾਰ ਪੂਨਾਵਾਲਾ ਨੂੰ Z+ ਸੁਰੱਖਿਆ ਦੇਣ ਦੀ ਮੰਗ, ਬੰਬੇ ਹਾਈ ਕੋਰਟ ‘ਚ ਪਟੀਸ਼ਨ ਦਾਖਲ appeared first on Daily Post Punjabi.