PM Modi reviews preparations: ਇਸ ਸਾਲ ਦੇ ਪਹਿਲੇ ਚੱਕਰਵਾਤੀ ਤੂਫਾਨ ਤੌਕਤੇ ਨੂੰ ਲੈ ਕੇ ਸਾਰਿਆਂ ਨੂੰ ਬਹੁਤ ਚਿੰਤਾ ਹੈ। ਮਹਾਰਾਸ਼ਟਰ, ਕੇਰਲਾ, ਗੋਆ ਅਤੇ ਗੁਜਰਾਤ ਵਿੱਚ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇੱਕ ਉੱਚ ਪੱਧਰੀ ਬੈਠਕ ਕੀਤੀ ਅਤੇ ਤੂਫਾਨ ਨਾਲ ਨਜਿੱਠਣ ਲਈ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ । ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣਾ ਜ਼ਰੂਰੀ ਹੈ ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਦੀ ਵਿਨਾਸ਼ਕਾਰੀ ਟੀਕਾ ਰਣਨੀਤੀ ਤੀਜੀ ਲਹਿਰ ਨੂੰ ਬਣਾਏਗੀ ਯਕੀਨੀ : ਰਾਹੁਲ ਗਾਂਧੀ
ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤ ਤੌਕਤੇ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜ਼ਾਇਜਾ ਕਈਂ ਲਈ ਸ਼ਨੀਵਾਰ ਨੂੰ ਰਾਜਾਂ, ਕੇਂਦਰੀ ਮੰਤਰਾਲਿਆਂ ਅਤੇ ਏਜੰਸੀਆਂ ਨਾਲ ਇੱਕ ਮਹੱਤਵਪੂਰਨ ਬੈਠਕ ਕੀਤੀ ਤੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਤੇ ਬਿਜਲੀ, ਦੂਰਸੰਚਾਰ, ਸਿਹਤ, ਪੀਣ ਵਾਲੇ ਪਾਣੀ ਵਰਗੀਆਂ ਜ਼ਰੂਰੀ ਸੇਵਾਵਾਂ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਪ੍ਰਧਾਨ ਮੰਤਰੀ ਦਫਤਰ (PMO) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਚੱਕਰਵਾਤ ਤੋਂ ਜਿਨ੍ਹਾਂ ਥਾਵਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਉਥੋਂ ਦੇ ਹਸਪਤਾਲਾਂ ਵਿੱਚ ਕੋਵਿਡ ਪ੍ਰਬੰਧਨ, ਟੀਕਾਕਰਨ, ਬਿਜਲੀ ਦੀ ਘਾਟ ਨਾ ਹੋਵੇ ਆਦਿ ਦੇ ਉਪਾਅ ਅਤੇ ਜ਼ਰੂਰੀ ਦਵਾਈਆਂ ਦੀ ਸਟੋਰੇਜ ਲਈ ਵਿਸ਼ੇਸ਼ ਦਵਾਈਆਂ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।
ਇਸ ਉੱਚ ਪੱਧਰੀ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਕੈਬਨਿਟ ਸਕੱਤਰ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ, ਸੰਚਾਰ, ਸਮੁੰਦਰੀ ਜਹਾਜ਼ ਮੰਤਰਾਲਿਆਂ ਦੇ ਸਕੱਤਰ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਉੱਚ ਅਧਿਕਾਰੀ, ਰੇਲਵੇ ਬੋਰਡ ਦੇ ਚੇਅਰਮੈਨ ਅਤੇ ਪ੍ਰਧਾਨ ਮੰਤਰੀਦਫਤਰ ਅਤੇ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ ।
ਪੀਐਮਓ ਨੇ ਕਿਹਾ, “ਪ੍ਰਧਾਨ ਮੰਤਰੀ ਨੇ ਕੰਟਰੋਲ ਰੂਮਾਂ ਨੂੰ 24 ਘੰਟੇ ਕੰਮ ਕਰਨ ਲਈ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਜਾਮਨਗਰ ਤੋਂ ਹੋਣ ਵਾਲੀ ਆਕਸੀਜਨ ਦੀ ਸਪਲਾਈ ‘ਤੇ ਘੱਟ ਤੋਂ ਘੱਟ ਪ੍ਰਭਾਵ ਪੈਣਾ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਸਮਾਂ ਰਹਿੰਦਿਆਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਥਾਨਿਕ ਲੋਕਾਂ ਨੂੰ ਸ਼ਾਮਿਲ ਕਰਨ ਬਾਰੇ ਵੀ ਗੱਲ ਕੀਤੀ ।”
ਦੱਸ ਦੇਈਏ ਕਿ ਪੱਛਮੀ ਤੱਟ ‘ਤੇ ਨਿਗਰਾਨੀ ਜਹਾਜ਼ ਅਤੇ ਹੈਲੀਕਾਪਟਰਾਂ ਲਗਾਤਾਰ ਨਿਗਰਾਨੀ ਕਰ ਰਹੇ ਹਨ। ਆਫ਼ਤ ਰਾਹਤ ਦਲ ਅਤੇ ਮੈਡੀਕਲ ਟੀਮਾਂ ਤ੍ਰਿਵੇਂਦਰਮ, ਕਨੂਰ ਪੱਛਮੀ ਤੱਟ ਦੇ ਨਾਲ ਹੋਰ ਥਾਵਾਂ ‘ਤੇ ਤਾਇਨਾਤ ਹਨ। ਮੀਟਿੰਗ ਵਿੱਚ ਸਬੰਧਿਤ ਮੰਤਰਾਲਿਆਂ ਨੂੰ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ । ਬਿਆਨ ਦੇ ਅਨੁਸਾਰ ਬਿਜਲੀ ਮੰਤਰਾਲੇ ਨੇ ਬਿਜਲੀ ਦੀ ਤੁਰੰਤ ਬਹਾਲੀ ਲਈ ਟਰਾਂਸਫਾਰਮਰ, ਡੀਜੀ ਸੈੱਟ ਅਤੇ ਉਪਕਰਣ ਤਿਆਰ ਕੀਤੇ ਹਨ, ਜਦੋਂਕਿ ਦੂਰਸੰਚਾਰ ਮੰਤਰਾਲਾ ਸਾਰੇ ਦੂਰਸੰਚਾਰ ਟਾਵਰਾਂ ਅਤੇ ਕੇਂਦਰਾਂ ਦੀ ਨਿਗਰਾਨੀ ਕਰ ਰਿਹਾ ਹੈ।
ਇਹ ਵੀ ਦੇਖੋ: BIG NEWS: ਜਗਰਾਓਂ ‘ਚ ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਚਲਾਈਆਂ ਗੋਲੀਆਂ, ਦੋ ਦੀ ਮੌਤ
The post PM ਮੋਦੀ ਨੇ ਚੱਕਰਵਾਤ ਤੌਕਤੇ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਇਹ ਜ਼ਰੂਰੀ ਦਿਸ਼ਾ-ਨਿਰਦੇਸ਼ appeared first on Daily Post Punjabi.