ਦੇਸ਼ ‘ਚ ਲਗਾਤਾਰ ਦੂਜੇ ਦਿਨ ਸਾਹਮਣੇ ਆਏ 1 ਲੱਖ ਤੋਂ ਘੱਟ ਮਾਮਲੇ, 24 ਘੰਟਿਆਂ ‘ਚ 2219 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈ ਰਹੀ ਹੈ। ਅਪ੍ਰੈਲ ਤੋਂ ਬਾਅਦ ਲਗਾਤਾਰ ਦੂਜੀ ਵਾਰ ਕੋਰੋਨਾ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ ਗਏ ਹਨ। ਇਸਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਘੱਟ ਗਈ ਹੈ ।

India reports 92596 new cases
India reports 92596 new cases

ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਕੋਰੋਨਾ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 92,596 ਨਵੇਂ ਕੇਸ ਸਾਹਮਣੇ ਆਏ ਹਨ । ਜਿਸਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2,90,89,069 ਹੋ ਗਈ ਹੈ।

ਇਹ ਵੀ ਪੜ੍ਹੋ: ਵੱਡੀ ਖਬਰ : ਕੇਂਦਰੀ ਸਿਹਤ ਮੰਤਰਾਲੇ ਨੇ ਨਿੱਜੀ ਹਸਪਤਾਲਾਂ ‘ਚ ਵੱਖ-ਵੱਖ Vaccine ਲਗਵਾਉਣ ਲਈ ਰੇਟ ਕੀਤੇ ਤੈਅ

ਉੱਥੇ ਹੀ ਇਸ ਦੌਰਾਨ 2219 ਨਵੀਂਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 3,53,528 ਹੋ ਗਈ ਹੈ। ਮੰਗਲਵਾਰ ਨੂੰ ਕੋਰੋਨਾ ਦੇ 1,62,664 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਿਸ ਤੋਂ ਬਾਅਦ ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 2,75,04,126 ਤੱਕ ਪਹੁੰਚ ਗਈ ਹੈ। ਇਸ ਸਮੇਂ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 12,31,415 ਹੈ।

India reports 92596 new cases
India reports 92596 new cases

ਜੇਕਰ ਇੱਥੇ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਘੱਟ ਰਹੇ ਹਨ। 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਦੇ 316 ਨਵੇਂ ਮਰੀਜ਼ ਸਾਹਮਣੇ ਆਏ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ ਵੀ 50 ਤੋਂ ਘੱਟ ਸੀ। ਇੱਥੇ ਇੱਕ ਦਿਨ ਵਿੱਚ ਕੋਰੋਨਾ ਨਾਲ 41 ਲੋਕਾਂ ਦੀ ਮੌਤ ਹੋਈ।

ਇਹ ਵੀ ਪੜ੍ਹੋ: PM ਮੋਦੀ ਦੇ ਐਲਾਨ ਤੋਂ ਬਾਅਦ ਸਰਕਾਰ ਨੇ ਕੋਵਿਸ਼ੀਲਡ ਅਤੇ ਕੋਵੈਕਸੀਨ ਦੀਆਂ 44 ਕਰੋੜ ਖੁਰਾਕਾਂ ਦਾ ਦਿੱਤਾ ਆਰਡਰ

ਦੱਸ ਦੇਈਏ ਕਿ ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਰਾਸ਼ਟਰ ਵਿੱਚ ਵੀ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੋ ਗਈ ਹੈ । ਇੱਥੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 10,891 ਨਵੇਂ ਮਰੀਜ਼ ਸਾਹਮਣੇ ਆਏ, ਜਦਕਿ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਮਹਾਰਾਸ਼ਟਰ ਵਿੱਚ ਇੱਕ ਦਿਨ ਵਿੱਚ 295 ਲੋਕਾਂ ਦੀ ਮੌਤ ਹੋਈ। 

ਇਹ ਵੀ ਦੇਖੋ: ਰਹੱਸਮਈ ਕਹਾਣੀ, ਚੰਡੀਗੜ੍ਹ ਤੋਂ ਦਿੱਲੀ ਜਾਂਦਾ ਪਰਿਵਾਰ ਲਾਪਤਾ ! ਆਖਿਰ ਪਰਿਵਾਰ ਕਿੱਥੇ ਹੋਇਆ ਗਾਇਬ ?

The post ਦੇਸ਼ ‘ਚ ਲਗਾਤਾਰ ਦੂਜੇ ਦਿਨ ਸਾਹਮਣੇ ਆਏ 1 ਲੱਖ ਤੋਂ ਘੱਟ ਮਾਮਲੇ, 24 ਘੰਟਿਆਂ ‘ਚ 2219 ਮਰੀਜ਼ਾਂ ਨੇ ਤੋੜਿਆ ਦਮ appeared first on Daily Post Punjabi.



Previous Post Next Post

Contact Form