ਜੰਮੂ-ਕਸ਼ਮੀਰ ਨੂੰ ਲੈ ਕੇ ਵੱਡੀ ਸਿਆਸੀ ਹਲਚਲ, 24 ਜੂਨ ਨੂੰ PM ਮੋਦੀ ਨੇ ਬੁਲਾਈ ਬੈਠਕ

ਜੰਮੂ-ਕਸ਼ਮੀਰ ਦੀ ਸਿਆਸਤ ਨੇ ਇੱਕ ਵਾਰ ਫਿਰ ਕਰਵਟ ਲੈ ਸਕਦੀ ਹੈ । ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਇੱਕ ਬੈਠਕ ਬੁਲਾਈ ਹੈ ।

Centre to hold all party meet
Centre to hold all party meet

ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕੇਂਦਰ ਦੇ ਕਈ ਨੇਤਾ ਵੀ ਸ਼ਾਮਿਲ ਹੋ ਸਕਦੇ ਹਨ। ਇਸ ਬੈਠਕ ਵਿੱਚ  ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦੇ ਆਯੋਜਨ ਸਬੰਧੀ ਵਿਚਾਰ-ਵਟਾਂਦਰੇ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਨਹੀਂ ਰੋਕੇ ਜਾਣਗੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ, ਸਰਕਾਰ ਨਿੱਜੀ ਸੰਸਥਾਵਾਂ ਨੂੰ ਅਦਾ ਕਰੇਗੀ 40 ਫੀਸਦੀ ਬਕਾਏ

ਅਗਸਤ 2019 ਵਿੱਚ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਖਤਮ ਕਰਨ ਅਤੇ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਕਰੀਬ ਦੋ ਸਾਲ ਬਾਅਦ ਜੰਮੂ-ਕਸ਼ਮੀਰ ਵਿੱਚ ਰਾਜਨੀਤਿਕ ਗਤਿਰੋਧ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਇਹ ਪਹਿਲੀ ਵੱਡੀ ਪਹਿਲ ਮੰਨੀ ਜਾ ਰਹੀ ਹੈ । ਇਸ ਬੈਠਕ ਵਿੱਚ ਜੰਮੂ-ਕਸ਼ਮੀਰ ਦੋਵਾਂ ਹੀ ਖੇਤਰਾਂ ਦੇ ਨੇਤਾਵਾਂ ਨੂੰ ਬੁਲਾਇਆ ਗਿਆ ਹੈ।

Centre to hold all party meet
Centre to hold all party meet

ਦੱਸ ਦੇਈਏ ਕਿ ਇੱਕ ਨਿਊਜ਼ ਏਜੰਸੀ ਅਨੁਸਾਰ ਕੇਂਦਰ ਨੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ, ਜੰਮੂ-ਕਸ਼ਮੀਰ ਆਪਣੀ ਪਾਰਟੀ ਦੇ ਅਲਤਾਫ ਬੁਖਾਰੀ ਅਤੇ ਪੀਪਲਜ਼ ਕਾਨਫਰੰਸ ਦੇ ਮੁਖੀ ਸੱਜਾਦ ਲੋਨ ਨੂੰ ਬੈਠਕ ਲਈ ਸੱਦਾ ਦਿੱਤਾ ਹੈ । ਆਲ ਪਾਰਟੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਦੇ ਸ਼ਾਮਿਲ ਹੋਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਨਹੀਂ ਰਹੇ ਫਲਾਇੰਗ ਸਿੱਖ ‘ਮਿਲਖਾ ਸਿੰਘ’, PGI ਲਏ ਆਪਣੇ ਆਖ਼ਰੀ ਸਾਹ

ਇਸ ਸਬੰਧੀ ਮਹਿਬੂਬਾ ਮੁਫਤੀ ਵੱਲੋਂ ਵੀ ਪੁਸ਼ਟੀ ਕੀਤੀ ਗਈ ਹੈ ਕਿ 24 ਜੂਨ ਨੂੰ ਹੋਣ ਵਾਲੀ ਮੀਟਿੰਗ ਲਈ ਉਨ੍ਹਾਂ ਨੂੰ ਫੋਨ ਆਇਆ ਸੀ । ਉਨ੍ਹਾਂ ਕਿਹਾ, “ਮੈਂ ਹਾਲੇ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਨਹੀਂ ਕੀਤਾ ਹੈ । ਮੈਂ ਆਪਣੀ ਪਾਰਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਆਖਰੀ ਫੈਸਲਾ ਲਵਾਂਗੀ।

Centre to hold all party meet

ਗੌਰਤਲਬ ਹੈ ਕਿ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਪ ਰਾਜਪਾਲ ਮਨੋਜ ਸਿਨਹਾ ਸਣੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ । ਬੈਠਕ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ, ਮੋਦੀ ਸਰਕਾਰ ਦੀ ਪਹਿਲੀ ਤਰਜੀਹ ਹੈ।

ਇਹ ਵੀ ਦੇਖੋ: ਪੰਜਾਬ ਅਤੇ ਦੇਸ਼ ਦੀਆਂ ਵੱਡਮੁੱਲੀਆਂ ਸ਼ਖਸੀਅਤਾਂ ਦੇ ਇਹ ਬੁੱਤ, ਇੰਝ ਜਾਪਦੇ ਜਿਵੇਂ ਹੁਣੇ ਬੋਲ ਪੈਣਗੇ, ਦੇਖੋ ਕਲਾ ਦਾ ਨਮੂਨਾ

The post ਜੰਮੂ-ਕਸ਼ਮੀਰ ਨੂੰ ਲੈ ਕੇ ਵੱਡੀ ਸਿਆਸੀ ਹਲਚਲ, 24 ਜੂਨ ਨੂੰ PM ਮੋਦੀ ਨੇ ਬੁਲਾਈ ਬੈਠਕ appeared first on Daily Post Punjabi.



Previous Post Next Post

Contact Form