ਸਿਨੇਮਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ,50 ਫੀਸਦੀ ਨਾਲ ਖੁੱਲ ਸਕਣਗੇ ਸਿਨੇਮਾ ਹਾਲ

good news for movie : ਕਰੋਨਾ ਕਾਰਨ ਹੋਏ ਲੌਕਡਾਊਨ ਕਾਰਨ ਬੀਤੇ ਕਰੀਬ 6 ਮਹੀਨਿਆਂ ਤੋਂ ਸਿਨੇਮੇ ਬਿਲਕੁਲ ਬੰਦ ਹਨ ਜਿਸ ਕਰਕੇ ਸਿਨੇਮਿਆਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ ਭਾਰੀ ਘਾਟਾ ਤੇ ਪ੍ਰੇਸ਼ਾਨੀ ਸਹਿਣੀ ਪੈ ਰਹੀ ਸੀ। ਸਰਕਾਰ ਨੇ ਸਿਨੇਮਿਆਂ ਨੂੰ ਲੱਖਾਂ ਰੁਪਏ ਦੇ ਬਿੱਲ ਭੇਜਕੇ ਹੋਰ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ ਸੀ। ਮੁਕਤਸਰ ਦੇ ਸਿਨੇਮਾ ਉਦਯੋਗ ਨਾਲ ਜੁੜੇ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਰੋਨਾ ਹਦਾਇਤਾਂ ਜਾਰੀ ਕਰਕੇ ਉਹ ਸਿਨੇਮਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਦੇਵੇ।

good news for movie
good news for movie

ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਸਿਨੇਮਾ ਮਾਲਕਾਂ ‘ਤੇ ਹੋਰ ਬੋਝ ਪਾ ਦਿੱਤਾ ਸੀ ਅਤੇ ਸਿਨੇਮਾ ਮਾਲਕਾਂ ਨੂੰ ਐਵਰੇਜ ਆਧਾਰ ‘ਤੇ ਬਿੱਲ ਭੇਜੇ ਜਾ ਰਹੇ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਪਾਸੇ ਧਿਆਨ ਦਿੱਤਾ ਜਾਵੇ। ਸੋ ਹੁਣ ਜਿਵੇਂ ਕੇ ਅਸੀਂ ਜਾਣਦੇ ਹੀ ਹਾਂ ਕੇ ਤਾਲਾਬੰਦੀ ਨੂੰ ਖੋਲ੍ਹਣ ਦੀਆਂ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨੀ ਸੂਬਾ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਾਇਆ ਹਨ ਜਿਸ ਦੇ ਤਹਿਤ ਸਿਨੇਮਾ ਹਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

good news for movie
good news for movie

ਪੰਜਾਬ ਵਿਚ ਸਿਨੇਮਾ ਪ੍ਰੇਮੀਆਂ ਲਈ ਖੁਸ਼ਖਬਰੀ ਇਹੀ ਹੈ। ਹੁਣ ਉਹ ਆਪਣੀ ਪਸੰਦੀਦਾ ਫਿਲਮ ਸਿਨੇਮਾ ਹਾਲ ਵਿਚ ਵੇਖ ਸਕਣਗੇ। ਪਰ ਫ਼ਿਲਹਾਲ 50 ਫੀਸਦੀ ਕਪੈਸਟੀ ਨਾਲ ਇਨ੍ਹਾਂ ਨੂੰ ਖੋਲਿਆ ਜਾਵੇਗਾ। ਸਿਨੇਮਾ ਹਾਲ ਵਿੱਚ ਇੱਕ ਦੂਜੇ ਤੋਂ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਰੱਖ ਕੇ ਬੈਠਣ ਦੇ ਨਿਯਮ ਹਨ। ਇਸ ਦੇ ਨਾਲ ਹੀ ਜਿੰਮ ਅਤੇ ਵਿਆਹਾਂ ਅਤੇ ਅੰਤਿਮ ਸਸਕਾਰ ਵਿੱਚ 50 ਵਿਅਕਤੀਆਂ ਦਾ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਫਿਲਹਾਲ ਬਾਰ, ਕਲੱਬ ਅਤੇ ਅਹਾਤੇ ਹਾਲੇ ਨਹੀਂ ਖੁੱਲ੍ਹ ਸਕਣਗੇ। ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਯਾਨੀ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਇਹ ਵੀ ਦੇਖੋ : ਮੋਦੀ ਦੀ ਅੱਖ ਹੁਣ ਤੁਹਾਡੇ ਸੋਨੇ ‘ਤੇ ? ਦੇਖੋ ਕਿਵੇਂ ਸੂਬੇ ਭਰ ਦੇ ਸੁਨਿਆਰੇ ਹੋ ਜਾਣਗੇ ਕੰਗਾਲ !

The post ਸਿਨੇਮਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ,50 ਫੀਸਦੀ ਨਾਲ ਖੁੱਲ ਸਕਣਗੇ ਸਿਨੇਮਾ ਹਾਲ appeared first on Daily Post Punjabi.



Previous Post Next Post

Contact Form