ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਹੁਣ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 626 ਮਾਮਲੇ ਦਰਜ ਕੀਤੇ ਗਏ, ਜਦਕਿ 35 ਮਰੀਜ਼ਾਂ ਨੇ ਦਮ ਤੋੜਿਆ।

ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 1229 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਪਟਿਆਲਾ ਤੋਂ 6 ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।


ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 591168 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 566568 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 8829 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15771 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 2062 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 460 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 170 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਚੰਗੀ ਖਬਰ : ਹੁਣ ਐਤਵਾਰ ਵੀ ਖੁੱਲ੍ਹੇ ਰਹਿਣਗੇ ਬਾਜ਼ਾਰ, ਲਾਕਡਾਊਨ ਖਤਮ
The post ਪੰਜਾਬ ‘ਚ ਕੋਰੋਨਾ ਦੀ ਰਫਤਾਰ ਨੂੰ ਪਈ ਠੱਲ੍ਹ, ਮਿਲੇ 626 ਨਵੇਂ ਮਾਮਲੇ, ਹੋਈਆਂ 35 ਮੌਤਾਂ appeared first on Daily Post Punjabi.
source https://dailypost.in/news/latest-news/today-626-corona-cases/