ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਕੇਸ, 24 ਘੰਟਿਆਂ ਦੌਰਾਨ 84 ਹਜ਼ਾਰ ਨਵੇਂ ਮਾਮਲੇ, 4002 ਮਰੀਜ਼ਾਂ ਦੀ ਮੌਤ

ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਹੁਣ ਹੌਲੀ-ਹੌਲੀ ਘੱਟ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਮਾਮਲੇ ਲਗਾਤਾਰ ਪੰਜਵੇਂ ਦਿਨ 1 ਲੱਖ ਤੋਂ ਵੀ ਘੱਟ ਸਾਹਮਣੇ ਆਏ ਹਨ । ਕੋਰੋਨਾ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਵਾਰ-ਵਾਰ ਇਸ ਗੱਲ ਨੂੰ ਦੁਹਰਾਇਆ ਜਾ ਰਿਹਾ ਹੈ ਕਿ ਖਤਰਾ ਅਜੇ ਵੀ ਕਾਇਮ ਹੈ ।

India reports 84332 new cases
India reports 84332 new cases

ਸਿਹਤ ਮੰਤਰਾਲੇ ਦੇ ਅਨੁਸਾਰ ਜੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤਾ ਗਿਆ ਤਾਂ ਇਹ ਅੰਕੜੇ ਫਿਰ ਵੱਧ ਸਕਦੇ ਹਨ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੇ 84 ਹਜ਼ਾਰ 332 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 4002 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ ।

ਇਹ ਵੀ ਪੜ੍ਹੋ: ਮੇਹੁਲ ਚੋਕਸੀ ਨੂੰ ਝਟਕਾ, ਡੋਮਿਨਿਕਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਖਾਸ ਗੱਲ ਇਹ ਹੈ ਕਿ ਦੇਸ਼ ਵਿੱਚ 74 ਦਿਨਾਂ ਬਾਅਦ ਇੰਨੇ ਘੱਟ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੁੱਲ ਪੀੜਤਾਂ ਦੀ ਗਿਣਤੀ 2 ਕਰੋੜ 93 ਲੱਖ 59 ਹਜ਼ਾਰ 155 ਹੋ ਗਈ ਹੈ।

ਦਰਅਸਲ, ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ 10 ਲੱਖ 80 ਹਜ਼ਾਰ 690 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 79 ਲੱਖ 11 ਹਜ਼ਾਰ 384 ਮਰੀਜ਼ ਠੀਕ ਹੋਏ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ 3 ਲੱਖ 67 ਹਜ਼ਾਰ 81 ਲੋਕਾਂ ਦੀ ਮੌਤ ਹੋ ਚੁੱਕੀ ਹੈ ।

India reports 84332 new cases
India reports 84332 new cases

ਇਸੇ ਵਿਚਾਲੇ ਹੁਣ ਮਹਾਰਾਸ਼ਟਰ ਵਿੱਚ ਕੋਰੋਨਾ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ-19 ਦੇ 11,766 ਨਵੇਂ ਕੇਸ ਸਾਹਮਣੇ ਆਏ, ਜਦੋਂਕਿ ਕੁੱਲ 2213 ਲੋਕਾਂ ਦੀ ਮੌਤ ਹੋ ਗਈ । ਸਿਹਤ ਵਿਭਾਗ ਦੇ ਅਨੁਸਾਰ ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 58,87,853 ਹੋ ਗਈ ਹੈ ਅਤੇ ਮੌਤਾਂ ਦੀ ਗਿਣਤੀ 1,06,367 ਹੋ ਗਈ ਹੈ।

ਇਹ ਵੀ ਪੜ੍ਹੋ: ਬਾਰਿਸ਼ ਨਾਲ ਬੇਹਾਲ ਮੁੰਬਈ, ਅੰਧੇਰੀ ਸਬਵੇਅ ‘ਚ ਭਰਿਆ ਪਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਉੱਥੇ ਹੀ ਦੂਜੇ ਪਾਸੇ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ ਸੰਕਰਮਣ ਦੇ 238 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਰੋਜ਼ਾਨਾ ਮਾਮਲਿਆਂ ਵਿੱਚ ਸਭ ਤੋਂ ਘੱਟ ਹੈ । ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਹਾਂਮਾਰੀ ਨਾਲ 24 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਲਾਗ ਦੀ ਦਰ 0.31 ਪ੍ਰਤੀਸ਼ਤ ਤੱਕ ਹੇਠਾਂ ਆ ਗਈ ਹੈ । 

ਇਹ ਵੀ ਦੇਖੋ: Poster war ‘ਤੇ AAP ਵਾਲਿਆਂ ਦਾ ਤਨਜ਼, ਸੁਣੋ Punjab ਨੂੰ ਕਿਸ ਤਰ੍ਹਾਂ ਦਾ Captain ਚਾਹੀਦਾ

The post ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਕੇਸ, 24 ਘੰਟਿਆਂ ਦੌਰਾਨ 84 ਹਜ਼ਾਰ ਨਵੇਂ ਮਾਮਲੇ, 4002 ਮਰੀਜ਼ਾਂ ਦੀ ਮੌਤ appeared first on Daily Post Punjabi.



Previous Post Next Post

Contact Form