ਦੇਸ਼ ‘ਚ 74 ਦਿਨਾਂ ਬਾਅਦ ਦਰਜ ਕੀਤੇ ਗਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 1647 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਰੋਜ਼ਾਨਾ ਦਰਜ ਕੀਤੇ ਜਾ ਰਹੇ ਨਵੇਂ ਕੇਸਾਂ ਦੀ ਗਿਣਤੀ ਹੁਣ ਘੱਟ ਕੇ 60,000 ਰਹਿ ਗਈ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਆਈ ਕਮੀ ਰਾਹਤ ਦੀ ਗੱਲ ਹੈ।

India reports 60753 new cases
India reports 60753 new cases

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੇ 60,753 ਨਵੇਂ ਕੇਸ ਦਰਜ ਕੀਤੇ ਗਏ । ਇਸ ਦੌਰਾਨ 1,647 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 3,85,137 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਨਹੀਂ ਰਹੇ ਫਲਾਇੰਗ ਸਿੱਖ ‘ਮਿਲਖਾ ਸਿੰਘ’, PGI ਲਏ ਆਪਣੇ ਆਖ਼ਰੀ ਸਾਹ

ਦਰਅਸਲ, ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 97 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ ਹਨ, ਜਦੋਂ ਕਿ ਹੁਣ ਤੱਕ ਕੁੱਲ 2 ਕਰੋੜ 86 ਲੱਖ ਤੋਂ ਵੱਧ ਲੋਕ ਇਸ ਵਾਇਰਸ ਨੂੰ ਹਰਾਉਣ ਵਿੱਚ ਸਫਲ ਹੋਏ ਹਨ । ਨਵੇਂ ਕੇਸਾਂ ਨਾਲੋਂ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਦੇ ਕਾਰਨ ਸਰਗਰਮ ਮਾਮਲਿਆਂ ਵਿੱਚ ਕਮੀ ਆਈ ਹੈ। ਫਿਲਹਾਲ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7,60,019 ਹੈ।

India reports 60753 new cases
India reports 60753 new cases

ਗੌਰਤਲਬ ਹੈ ਕਿ ਪਿਛਲੇ 24 ਘੰਟਿਆਂ ਵਿੱਚ ਨਵੇਂ ਮਾਮਲਿਆਂ ਦੇ ਮੁਕਾਬਲੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ 37ਵੇਂ ਦਿਨ ਵਧੇਰੇ ਰਹੀ। ਰੋਜ਼ਾਨਾ ਲਾਗ ਦੀ ਦਰ ਘੱਟ ਕੇ 2.98 ਪ੍ਰਤੀਸ਼ਤ ‘ਤੇ ਗਈ ਹੈ, ਜੋ ਲਗਾਤਾਰ 12 ਦਿਨਾਂ ਤੋਂ 5 ਪ੍ਰਤੀਸ਼ਤ ਤੋਂ ਹੇਠਾਂ ਰਹਿ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਨਹੀਂ ਰੋਕੇ ਜਾਣਗੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ, ਸਰਕਾਰ ਨਿੱਜੀ ਸੰਸਥਾਵਾਂ ਨੂੰ ਅਦਾ ਕਰੇਗੀ 40 ਫੀਸਦੀ ਬਕਾਏ

ਦੱਸ ਦੇਈਏ ਕਿ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 19 ਲੱਖ ਤੋਂ ਵੱਧ ਕੋਰੋਨਾ ਟੈਸਟ ਕੀਤੇ ਗਏ ਹਨ ਜਦੋਂਕਿ 18 ਜੂਨ ਤੱਕ 38 ਕਰੋੜ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਟੀਕੇ ਦੀਆਂ 33,00,085 ਡੋਜ਼ ਲੋਕਾਂ ਨੂੰ ਦਿੱਤੀਆਂ ਗਈਆਂ, ਜਦਕਿ ਹੁਣ ਤੱਕ ਕੁੱਲ 27,23,88,783 ਟੀਕੇ ਲਗਵਾਏ ਜਾ ਚੁੱਕੇ ਹਨ।

ਇਹ ਵੀ ਦੇਖੋ: ਪੰਜਾਬ ਅਤੇ ਦੇਸ਼ ਦੀਆਂ ਵੱਡਮੁੱਲੀਆਂ ਸ਼ਖਸੀਅਤਾਂ ਦੇ ਇਹ ਬੁੱਤ, ਇੰਝ ਜਾਪਦੇ ਜਿਵੇਂ ਹੁਣੇ ਬੋਲ ਪੈਣਗੇ, ਦੇਖੋ ਕਲਾ ਦਾ ਨਮੂਨਾ

The post ਦੇਸ਼ ‘ਚ 74 ਦਿਨਾਂ ਬਾਅਦ ਦਰਜ ਕੀਤੇ ਗਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 1647 ਮਰੀਜ਼ਾਂ ਦੀ ਮੌਤ appeared first on Daily Post Punjabi.



Previous Post Next Post

Contact Form